ਨਵੀਂ ਦਿੱਲੀ- ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜਾਰੀ ਹੈ।ਇਸਦੇ ਚਲਦੇ ਅੱਜ ਯਾਨੀ 8 ਫਰਵਰੀ ਤੋਂ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਦਾ ਇਹ ਪ੍ਰਚਾਰ ਵਰਚੁਅਲ ਹੋਵੇਗਾ। ਪੀ.ਐੱਮ. ਮੋਦੀ ਅੱਜ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਪਾਰਟੀ ਵਲੋਂ ਪ੍ਰਧਾਨ ਮੰਤਰੀਆਂ ਦੀਆਂ ਅਜਿਹੀਆਂ 6 ਰੈਲੀਆਂ ਕਰਵਾਈਆਂ ਜਾਣਗੀਆਂ। ਉੱਥੇ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ 12 ਅਤੇ 17 ਫਰਵਰੀ ਨੂੰ ਪੰਜਾਬ ਆਉਣਗੇ।
ਥਾਂ-ਥਾਂ ਵੱਡੀਆਂ LED ਸਕਰੀਨਾਂ ਲਗਾ ਕੇ 1000 ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਬੀਤੀ 5 ਜਨਵਰੀ ਨੂੰ ਪੰਜਾਬ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਢਿੱਲ ਤੋਂ ਬਾਅਦ ਉਹ ਦਿੱਲੀ ਤੋਂ ਹੀ ਰੈਲੀ ਨੂੰ ਸੰਬੋਧਨ ਕਰਨਗੇ। ਕੱਲ ਯਾਨੀ 9 ਫਰਵਰੀ ਨੂੰ ਵੀ ਪ੍ਰਧਾਨ ਮੰਤਰੀ ਦੀ ਵਰਚੁਅਲ ਰੈਲੀ ਹੋਵੇਗੀ। ਜਿਸ ਵਿੱਚ ਉਹ ਵਿਧਾਨ ਸਭਾ ਹਲਕਾ ਜਲੰਧਰ, ਕਪੂਰਥਲਾ ਅਤੇ ਬਠਿੰਡਾ ਲੋਕ ਸਭਾ ਵਿੱਚ ਸੰਬੋਧਨ ਕਰਨਗੇ।












