ਨਵੀਂ ਦਿੱਲੀ- ਯੂਕਰੇਨ ‘ਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਜਾਰੀ ਹੈ। ਇਸ ਵਿਚਾਲੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਹੈ। ਮੀਡਿਆ ਰਿਪੋਰਟਾਂ ਮੁਤਾਬਕ । ਫ਼ੋਨ ਕਾਲ ਕਰੀਬ 35 ਮਿੰਟ ਤੱਕ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਬਦਲਦੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਨਿਰੰਤਰ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵਲੋਂ ਕੀਤੀ ਮਦਦ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ PM ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੇ ਯਤਨਾਂ ਵਿਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਵੀ ਕੀਤੀ |
----------- Advertisement -----------
PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕੀਤੀ ਫ਼ੋਨ ‘ਤੇ ਗੱਲ, ਹੋਇਆ ਅਹਿਮ ਗੱਲਾਂ
Published on
----------- Advertisement -----------












