September 22, 2026, 4:45 pm
----------- Advertisement -----------
HomeNewsBreaking NewsPM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ ਲੀਕ ਖਿਲਾਫ ਸਖਤ ਸਜ਼ਾ ਦੀ ਵਿਵਸਥਾ ਲਈ ਕਾਨੂੰਨ ਬਣਾਏਗੀ। ਪੀਐੱਮ ਨੇ ਦੱਸਿਆ ਕਿ ਕੈਬਨਿਟ ਵਿਚ ਇਸ ਨਾਲ ਜੁੜੇ ਖਰੜੇ ‘ਤੇ ਚਰਚਾ ਹੋਵੇਗੀ ਤੇ ਸਖਤ ਫੈਸਲੇ ਲਏ ਜਾਣਗੇ। ਮਨਜ਼ੂਰੀ ਮਿਲਣ ਦੇ ਬਾਅਦ ਇਸ ਨੂੰ ਅਗਲੇ ਹਫਤੇ ਸੰਸਦ ਵਿਚ ਪੇਸ਼ ਕੀਤਾ ਜਾਵੇਗਾ। ਨਾਲ ਹੀ ਇਸ ਨੂੰ ਜਲਦ ਪਾਸ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

PM ਮੋਦੀ ਨੇ X ਹੈਂਡਲ ‘ਤੇ ਇਕ ਵੀਡੀਓ ਮੈਸੇਜ ਪੋਸਟ ਕੀਤਾ ਜਿਸ ਵਿਚ ਕਿਹਾ-‘ਪੇਪਰ ਲੀਕ ਕੋਈ ਮਾਮੂਲੀ ਵਿਸ਼ਾ ਨਹੀਂ ਹੈ। ਲੱਖਾਂ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਲਈ ਦੁੱਖਦਾਇਕ ਹੈ। ਇਸ ਲਈ ਪੇਪਰ ਲੀਕ ਤੋਂ ਹੁਣ ਤੱਕ, ਪਿਛਲੇ ਢਾਈ ਮਹੀਨਿਆਂ ਵਿਚ ਕਈ ਕਦਮ ਚੁੱਕੇ ਗਏ ਹਨ। ਮੁਲਜ਼ਮਾਂ ਨੂੰ ਫੜਿਆ ਹੈ, ਉਹ ਜੇਲ੍ਹ ਵਿਚ ਹਨ। ਸਾਡੀ ਜ਼ਿੰਮੇਵਾਰੀ ਸੀ ਕਿ ਵਿਦਿਆਰਥੀਆਂ ਦਾ ਸਾਲ ਬਰਬਾਦ ਨਾ ਹੋਵੇ, ਇਸ ਲਈ ਘੱਟ ਸਮੇਂ ਵਿਚ 22 ਲੱਖ ਵਿਦਿਆਰਥੀਆਂ ਦਾ ਪੇਪਰ ਕਰਾਇਆ। ਉਨ੍ਹਾਂ ਕਿਹਾ ਕਿ ਅਸੀਂ ਇੰਨੇ ਵਿਚ ਸੰਤੁਸ਼ਟ ਹੋਣ ਵਾਲੇ ਨਹੀਂ ਹਾਂ। ਇਸ ਲਈ ਫਾਸਟ ਟਰੈਕ ਕੋਰਟ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਵਿਭਾਗਾਂ ਨੇ ਦੇਰ ਰਾਤ ਮੈਨੂੰ ਖਰੜਾ ਭੇਜਿਆ ਹੈ। ਇਸ ਵਿਚ ਫਾਸਟ ਟਰੈਕ ਕੋਰਟ ਤੇ ਸਖਤ ਸਜ਼ਾ ਦੀ ਵਿਵਸਥਾ ਹੈ।

ਦੱਸ ਦੇਈਏ ਕਿ ਵੀਰਵਾਰ ਨੂੰ ਹੀ PM ਮੋਦੀ ਨੇ ਪੇਪਰ ਲੀਕ ਕੇਸ ਲਈ ਫਾਸਟ ਟਰੈਕ ਕੋਰਟ ਬਣਾਏ ਜਾਣ ਦੀ ਗੱਲ ਕਹੀ ਸੀ। ਇਹ ਪੂਰਾ ਮਾਮਲੇ 3 ਮਈ ਨੂੰ ਹੋਏ NEET ਪੇਪਰ ਲੀਕ ਨਾਲ ਜੁੜਿਆ ਹੈ। ਇਸੇ ਪੇਪਰ ਲੀਕ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਇਕ ਮਹੀਨੇ ਤੋਂ ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕਰ ਰਹੀ ਹੈ। ਸੋਨਮ ਵਾਂਗਚੁਕ ਨੇ 25 ਦਿਨ ਭੁੱਖ ਹੜਤਾਲ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ। ਇਸ ਵਿਚ ਮਹਾਰਾਸ਼ਟਰ, ਰਾਜਸਥਾਨ, ਦਿੱਲੀ ਸਣੇ ਕਈ ਸੂਬਿਆਂ ਵਿਚ ਜਾਂਚ ਹੋਈ। ਹੁਣ ਤੱਕ 13 ਮੁਲਜ਼ਮ ਫੜੇ ਗਏ ਹਨ ਤੇ ਸੀਬੀਆਈ ਜਲਦ ਹੀ ਚਾਰਜਸ਼ੀਟ ਫਾਈਲ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...