ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਦੋ ਦਿਨਾਂ ਦੌਰੇ ‘ਤੇ ਹਨ। ਮੋਦੀ ਨੇ ਸੋਮਵਾਰ ਦੇਰ ਰਾਤ ਬਨਾਰਸ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਰੇਲ ਸੰਪਰਕ ਨੂੰ ਵਧਾਉਣ ਦੇ ਨਾਲ-ਨਾਲ ਸਾਫ਼, ਆਧੁਨਿਕ ਅਤੇ ਯਾਤਰੀ-ਅਨੁਕੂਲ ਰੇਲਵੇ ਸਟੇਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਸਨ। ਜ਼ਿਕਰਯੋਗ ਹੈ ਕਿ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਨੇ ਲਗਭਗ 339 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਾਸ਼ੀ ਵਿਸ਼ਵਨਾਥ ਧਾਮ ਦੇ ਪੜਾਅ 1 ਦਾ ਉਦਘਾਟਨ ਕੀਤਾ।
----------- Advertisement -----------
ਪ੍ਰਧਾਨ ਮੰਤਰੀ ਮੋਦੀ ਵੱਲੋਂ ਅੱਧੀ ਰਾਤ ਨੂੰ ਵਾਰਾਣਸੀ ਦਾ ਅਚਨਚੇਤ ਨਿਰੀਖਣ
Published on
----------- Advertisement -----------