September 14, 2026, 5:38 pm
----------- Advertisement -----------
HomeNewsBreaking Newsਭਾਜਪਾ-ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਫੈਲਿਆ, ਮਾਨ ਸਰਕਾਰ ਨੇ ਨਸ਼ਾ...

ਭਾਜਪਾ-ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਫੈਲਿਆ, ਮਾਨ ਸਰਕਾਰ ਨੇ ਨਸ਼ਾ ਰੋਕਣ ਲਈ ਸਰਹੱਦ ‘ਤੇ ਐਂਟੀ-ਡ੍ਰੋਨ ਸਿਸਟਮ ਲਗਾਏ ਧਾਲੀਵਾਲ

Published on

----------- Advertisement -----------

*ਅਮ੍ਰਿਤਸਰ 18 ਜੁਲਾਈ, 2026*: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਫਲਾਪ ਸ਼ੋਅ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲੀ ਸੀ।

ਸ਼ਨੀਵਾਰ ਨੂੰ ‘ਆਪ’ ਆਗੂ ਗੁਰਪ੍ਰਤਾਪ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੇ ਤੌਰ ‘ਤੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਜੋ ਲੋਕ ਰਾਮ ਮੰਦਰ ਵਰਗੇ ਪਵਿੱਤਰ ਅਸਥਾਨ ਦੇ ਨਾਂ ‘ਤੇ ਚੰਦਾ ਚੋਰੀ ਕਰ ਸਕਦੇ ਹਨ, ਉਹ ਦੇਸ਼ ਪ੍ਰਤੀ ਕਦੇ ਵੀ ਇਮਾਨਦਾਰ ਨਹੀਂ ਹੋ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਰਾਮ ਮੰਦਰ ਨਿਰਮਾਣ ਦੇ ਨਾਂ ‘ਤੇ ਦੇਸ਼ ਭਰ ਦੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਕੇ ਸਰੇਆਮ ਚੰਦਾ ਚੋਰੀ ਕੀਤੀ ਹੈ।

ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ ਆਪਣੇ ਚਹੇਤੇ ਉਦਯੋਗਪਤੀਆਂ ਜਿਵੇਂ ਕਿ ਅੰਬਾਨੀ ਅਤੇ ਅਡਾਨੀ ਨੂੰ ਫਾਇਦਾ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਰੋੜਾਂ ਰੁਪਏ ਦਾ ਆਰਡੀਐੱਫ ਅਤੇ ਹੋਰ ਫੰਡ ਕੇਂਦਰ ਸਰਕਾਰ ਨੇ ਰੋਕ ਰੱਖਿਆ ਹੈ। ਜਦੋਂ ਅਸੀਂ ਪੰਜਾਬ ਦੇ ਵਿਕਾਸ ਲਈ ਕਰਜ਼ਾ ਲੈਂਦੇ ਹਾਂ, ਤਾਂ ਇਹ ਸਾਨੂੰ ਦੋਸ਼ੀ ਠਹਿਰਾਉਂਦੇ ਹਨ, ਜਦਕਿ ਸੱਚ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਜਾਇਜ਼ ਹੱਕ ਦਾ ਪੈਸਾ ਦੱਬ ਕੇ ਬੈਠੀ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਵੀ ਕਰਜ਼ਾ ਲੈ ਰਹੀ ਹੈ, ਉਹ ਕਿਸੇ ਉਦਯੋਗਪਤੀ ਨੂੰ ਫਾਇਦਾ ਪਹੁੰਚਾਉਣ ਲਈ ਨਹੀਂ ਬਲਕਿ ਹਸਪਤਾਲ, ਸਕੂਲ, ਕਾਲਜ, ਸੜਕਾਂ, ਸਿਹਤ ਸਹੂਲਤਾਂ, ਗਰੀਬਾਂ ਦੀ ਪੈਨਸ਼ਨ ਅਤੇ ਲੋਕ ਭਲਾਈ ਸਕੀਮਾਂ ‘ਤੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਨਾ ਅਡਾਨੀ ਹੈ ਅਤੇ ਨਾ ਹੀ ਅੰਬਾਨੀ, ਇਸ ਲਈ ਪੰਜਾਬ ਦਾ ਪੈਸਾ ਸਿਰਫ਼ ਪੰਜਾਬ ਦੇ ਲੋਕਾਂ ‘ਤੇ ਹੀ ਖ਼ਰਚ ਹੋ ਰਿਹਾ ਹੈ।

ਪੈਟਰੋਲ ਵਿੱਚ 20% ਇਥੇਨੌਲ ਮਿਲਾਉਣ ਦੇ ਮੁੱਦੇ ‘ਤੇ ਧਾਲੀਵਾਲ ਨੇ ਇਸ ਨੂੰ ਜਨਤਾ ਦੀ ਜੇਬ ‘ਤੇ ਇੱਕ ਹੋਰ ਡਾਕਾ ਦੱਸਿਆ। ਉਨ੍ਹਾਂ ਸਵਾਲ ਕੀਤਾ ਕਿ ਕਿਸ ਕਾਨੂੰਨ ਤਹਿਤ ਆਮ ਲੋਕਾਂ ‘ਤੇ ਇਹ ਜ਼ਬਰਦਸਤੀ ਥੋਪੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇਥੇਨੌਲ ਨਾਲ ਤੇਲ ਸਸਤਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਪਰ ਇਸ ਦੇ ਉਲਟ ਕੀਮਤਾਂ ਹੋਰ ਵਧ ਗਈਆਂ, ਜਿਸ ਦਾ ਸਿੱਧਾ ਬੋਝ ਆਮ ਆਦਮੀ ਦੀ ਕਮਰ ਤੋੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਾਲ ਕੁਝ ਚੋਣਵੀਆਂ ਕੰਪਨੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਆਮ ਜਨਤਾ ਇਸ ਦੀ ਕੀਮਤ ਚੁਕਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਭਾਸ਼ਣ ਦੇਣ ਦੀ ਬਜਾਏ ਦੇਸ਼ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸ ਕਾਨੂੰਨ ਤਹਿਤ ਇਹ ਵਿਵਸਥਾ ਲਾਗੂ ਕੀਤੀ ਗਈ ਅਤੇ ਜਨਤਾ ਨੂੰ ਇਸ ਦਾ ਕੀ ਲਾਭ ਮਿਲਿਆ।

ਨਸ਼ੇ ਦੇ ਮੁੱਦੇ ‘ਤੇ ਧਾਲੀਵਾਲ ਨੇ ਭਾਜਪਾ ਨੂੰ ਆਈਨਾ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਸ਼ਾ ਉਦੋਂ ਫੈਲਿਆ ਜਦੋਂ ਭਾਜਪਾ ਅਤੇ ਅਕਾਲੀ ਦਲ ਦੀ ਗਠਜੋੜ ਸਰਕਾਰ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕੇਂਦਰ ਸਰਕਾਰ ਤੋਂ ਪੰਜਾਬ ਦੀ 532 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ‘ਤੇ ਆਧੁਨਿਕ ਐਂਟੀ-ਡਰੋਨ ਸਿਸਟਮ ਲਗਾਉਣ ਦੀ ਮੰਗ ਕਰ ਰਹੇ ਹਨ ਤਾਂ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ‘ਤੇ ਰੋਕ ਲੱਗ ਸਕੇ, ਪਰ ਕੇਂਦਰ ਨੇ ਅੱਜ ਤੱਕ ਇਸ ਦਿਸ਼ਾ ਵਿੱਚ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ।ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦੇ ‘ਤੇ ਵੀ ਪੂਰੀ ਤਰ੍ਹਾਂ ਖਾਮੋਸ਼ ਰਹੇ। 720 ਕਿਸਾਨਾਂ ਦੀ ਸ਼ਹਾਦਤ ਅਤੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਵਾਅਦੇ ‘ਤੇ ਕੇਂਦਰ ਸਰਕਾਰ ਨੇ ਅੱਜ ਤੱਕ ਇੱਕ ਧੇਲਾ ਨਹੀਂ ਦਿੱਤਾ।

ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਨਹੀਂ ਦੱਸਿਆ ਕਿ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਦਾ ਪੰਜਾਬ ਦੇ ਕਿਸਾਨਾਂ ‘ਤੇ ਕੀ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਲਗਾਤਾਰ ਆਪਣੀਆਂ ਚਿੰਤਾਵਾਂ ਪ੍ਰਗਟਾ ਰਹੇ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਸਿਰਫ਼ ਸਿਆਸੀ ਭਾਸ਼ਣ ਦੇ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਾਲੀ ਹੱਥ ਆਏ ਅਤੇ ਖਾਲੀ ਹੱਥ ਗਏ। ਪੰਜਾਬ ਦੇ ਭਾਜਪਾ ਆਗੂ ਇਹ ਦੱਸਣ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੀ ਦਿੱਤਾ? ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੜ੍ਹ ਪੀੜਤਾਂ ਲਈ 20-20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਹੋਰ ਰਾਹਤ ਸਹਾਇਤਾ ਦੇ ਕੇ ਉਨ੍ਹਾਂ ਦਾ ਸਾਥ ਦਿੱਤਾ, ਜਦਕਿ ਕੇਂਦਰ ਸਰਕਾਰ ਸਿਰਫ਼ ਝੂਠੇ ਵਾਅਦੇ ਕਰਦੀ ਰਹੀ। ਅਜਿਹੇ ਵਿੱਚ ਪ੍ਰਧਾਨ ਮੰਤਰੀ ਦਾ ਇਹ ਦੌਰਾ ਪੰਜਾਬ ਦੇ ਜ਼ਖਮਾਂ ‘ਤੇ ਲੂਣ ਛਿੜਕਣ ਤੋਂ ਸਿਵਾਏ ਕੁਝ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...