November 16, 2026, 8:57 pm
----------- Advertisement -----------
HomeNewsBreaking Newsਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ...

ਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 8 ਸਤੰਬਰ:ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਰਾਜ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਵੱਡੀ ਢਾਅ ਲਾਈ ਹੈ , ਜਿਸ ਨਾਲ ਰਾਜ ਭਰ ਵਿੱਚ ਸਿਹਤ ਸਹੂਲਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਸਿਹਤ ਸੰਭਾਲ ਪ੍ਰਣਾਲੀ ਦੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹੜ੍ਹਾਂ ਕਾਰਨ 130 ਕਰੋੜ ਰੁਪਏ ਦੀਆਂ ਦਵਾਈਆਂ ਨਸ਼ਟ ਹੋ ਗਈਆਂ  ਹਨ। ਇਸ ਤੋਂ ਇਲਾਵਾ 1,280 ਡਿਸਪੈਂਸਰੀਆਂ ਅਤੇ ਸਿਹਤ ਅਤੇ ਤੰਦਰੁਸਤੀ ਕੇਂਦਰ, 101 ਕਮਿਊਨਿਟੀ ਸਿਹਤ ਕੇਂਦਰ ਅਤੇ ਰਾਜ ਦੇ 41 ਸਬ-ਡਵੀਜ਼ਨਲ ਹਸਪਤਾਲਾਂ ਵਿੱਚੋਂ 31 ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਸ਼ੁਰੂਆਤੀ ਨੁਕਸਾਨ ਲਗਭਗ 780 ਕਰੋੜ ਰੁਪਏ ਹੋ ਗਿਆ ਹੈ।

ਉਨ੍ਹਾਂ ਕਿਹਾ,“ਇਸ ਭਾਰੀ ਵਿਨਾਸ਼ ਦੇ ਬਾਵਜੂਦ ਸਿਹਤ ਵਿਭਾਗ ਵਿੱਚ ਪ੍ਰਮੁੱਖ ਸਕੱਤਰ ਤੋਂ ਆਸ਼ਾ ਵਰਕਰਾਂ ਤੱਕ੍ਹ ਹਰ ਕੋਈ ਹੜ ਪ੍ਰਭਾਵਿਤ ਖੇਤਰਾਂ ਵਿੱਚ ਨਿਰੰਤਰ ਸੇਵਾ ਕਰ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਾਡੀਆਂ ਮੈਡੀਕਲ ਟੀਮਾਂ ਲੋੜਵੰਦ ਲੋਕਾਂ ਨੂੰ ਹਰ ਸੰਭਵ ਤਰੀਕੇ, ਭਾਵੇਂ ਐਂਬੂਲੈਂਸਾਂ ਹੋਣ ਜਾਂ ਕਿਸ਼ਤੀਆਂ ਜਾਂ ਹੈਲੀਕਾਪਟਰ ਦੀ ਵਰਤੋਂ ਕਰਕੇ  ਡਾਕਟਰੀ ਸਹਾਇਤਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ, ਜੇ.ਪੀ. ਨੱਡਾ ਨੂੰ ਪੱਤਰ ਲਿਖ ਕੇ ਮਾਰੂ ਪ੍ਰਭਾਵ ਦਾ ਵੇਰਵਾ ਦੇ ਦਿੱਤਾ ਹੈ ਅਤੇ ਸਿਹਤ ਖੇਤਰ ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।ਹੁਣ ਮੰਗਲਵਾਰ ਨੂੰ ਪੰਜਾਬ  ਦੌਰੇ ਤੇ ਆ ਰਹੇ ਪ੍ਰਧਾਨ ਮੰਤਰੀ ਨੂੰ ਉਹਨਾਂ ਦੀ ਸਿੱਧੀ ਅਪੀਲ ਹੈ ਕਿ ਪੰਜਾਬ ਨੂੰ ਬਣਦੀ ਵਿੱਤੀ ਸਹਾਇਤਾ ਜਲਦੀ ਤੋਂ ਜਲਦੀ ਦਿੱਤੀ ਜਾਵੇ ।

ਡਾ. ਬਲਬੀਰ ਸਿੰਘ ਨੇ ਕਿਹਾ , “ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਸਿਹਤ ਸੰਭਾਲ ਦੀ ਰੀੜ੍ਹ ਟੁੱਟ ਗਈ ਹੈ। ਇਸ ਵਿੱਚ ਸਿਰਫ਼ ਇਮਾਰਤਾਂ ਨਹੀਂ ਸਗੋਂ  ਜੀਵਨ-ਰੱਖਿਅਕ ਉਪਕਰਣ, ਜ਼ਰੂਰੀ ਦਵਾਈਆਂ ਅਤੇ ਭਾਰੀ ਨੁਕਸਾਨ ਕਾਰਨ ਲੱਖਾਂ ਪੰਜਾਬੀਆਂ ਦੀ  ਦੇਖ-ਭਾਲ ਤੇ ਮੁੜ ਵਸੇਬਾ ਵੀ ਸ਼ਾਮਲ ਹੈ। ਅਸੀਂ ਪ੍ਰਧਾਨ ਮੰਤਰੀ ਦੇ ਦੌਰੇ ਦਾ ਸਵਾਗਤ ਕਰਦੇ ਹਾਂ, ਪਰ ਸਾਨੂੰ ਇੱਕਜੁਟਤਾ ਦੀ ਜਿ਼ਆਦਾ ਲੋੜ ਹੈ।ਉਨ੍ਹਾਂ ਕਿਹਾ ਕਿ ਸਾਨੂੰ ਜ਼ਰੂਰੀ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਅਤੇ ਵਿਆਪਕ ਰਾਜ ਦੀ ਰਿਕਵਰੀ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੀ ਤੁਰੰਤ ਲੋੜ ਹੈ।

ਸਿਹਤ ਮੰਤਰੀ ਨੇ ਕੇਂਦਰ ਦੁਆਰਾ ਰੋਕੇ ਗਏ 60,000 ਕਰੋੜ ਰੁਪਏ ਦੇ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਮੰਗ ਨੂੰ ਵੀ ਦੁਹਰਾਇਆ , ਜੋ ਕਿ ਪੰਜਾਬ ਦੀ ਹੜ੍ਹ ਪ੍ਰਭਾਵਿਤ ਅਰਥਵਿਵਸਥਾ ਦੀ ਸਮੁੱਚੀ ਰਿਕਵਰੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੜ ਸੁਰਜੀਤ ਹੋ ਰਹੀ ਆਬਾਦੀ ਅਤੇ ਅਰਥਚਾਰੇ ਲਈ ਇੱਕ ਮਜ਼ਬੂਤ ਸਿਹਤ ਪ੍ਰਣਾਲੀ ਬਹੁਤ ਜ਼ਰੂਰੀ ਹੈ।

ਡਾ. ਬਲਬੀਰ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਦੇ ਸੌੜੇ ਅਤੇ ਗ਼ੈਰ-ਜਿੰਮੇਵਾਰਨਾ ਨਜ਼ਰੀਏ `ਤੇ ਵੀ ਸਵਾਲ ਉਠਾਉਂਦਿਆਂ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਦੁਰਦਸ਼ਾ ਪ੍ਰਤੀ ਇੱਕ ਵਿਆਪਕ, ਹਮਦਰਦੀਪੂਰਨ ਨਜ਼ਰੀਆ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕਿਹਾ ਕਿ ਲੋਕਾਂ ਨੂੰ ਸਿਰਫ਼ ਜਜ਼ਬਾਤੀ ਗੱਲਾਂ ਜਾਂ ਫੋਕੇ ਵਾਅਦੇ ਨਹੀਂ, ਸਗੋਂ ਸੱਚ-ਮੁੱਚ ਠੋਸ ਕਾਰਵਾਈ ਅਤੇ ਤੁਰੰਤ ਫੰਡਾਂ ਦੀ ਲੋੜ ਹੈ।

ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੌਰਾਨ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਪੰਜਾਬ ਲਈ ਇੱਕ ਮਜ਼ਬੂਤ, ਵਧੇਰੇ ਕਾਰਗਰ ਸਿਹਤ ਸੰਭਾਲ ਪ੍ਰਣਾਲੀ ਦੀ ਪੁਨਰ ਸੁਰਜੀਤੀ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਾਪਤ ਕਰਨ ਲਈ ਡੱਟ ਕੇ ਵਕਾਲਤ ਕਰਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...