September 27, 2026, 5:20 am
----------- Advertisement -----------
HomeNewsLatest Newsਪੁਲਿਸ ਨੇ ਕੈਨੇਡਾ ਲਿਜਾਣ ਦੇ ਨਾਂ 'ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲੇ...

ਪੁਲਿਸ ਨੇ ਕੈਨੇਡਾ ਲਿਜਾਣ ਦੇ ਨਾਂ ‘ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਕੀਤਾ ਗ੍ਰਿਫ.ਤਾਰ

Published on

----------- Advertisement -----------

ਜਲੰਧਰ ਦੀ ਗੁਰਾਇਆ ਪੁਲਿਸ ਨੇ ਕੈਨੇਡਾ ਲਿਜਾਣ ਦੇ ਨਾਂ ‘ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬੇਹਲਾ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਗੁਰਾਇਆ ਥਾਣੇ ਵਿੱਚ ਆਈਪੀਸੀ ਦੀ ਧਾਰਾ 420, 380, 386, 465, 468, 471 ਅਤੇ 376 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਲੜਕੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ ਸ਼ਾਦੀ ਡਾਟ ਕਾਮ ‘ਤੇ ਆਪਣੀ ਪ੍ਰੋਫਾਈਲ ਬਣਾਈ ਸੀ। ਉਸ ਨੇ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਦੀਆਂ ਕੁੜੀਆਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਗੁਰਾਇਆ ਦੀ ਇੱਕ ਲੜਕੀ ਨਾਲ 1.50 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਵੀ ਜਾਰੀ ਕੀਤੇ ਹਨ।  

ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਵੀ ਲਿਆ ਹੈ। ਪੁਲਿਸ ਨੇ ਰਿਮਾਂਡ ਦੌਰਾਨ ਉਕਤ ਖ਼ੁਲਾਸਾ ਕਰਦਿਆਂ ਦੱਸਿਆ ਕਿ ਉਕਤ ਮੁਲਜ਼ਮ 40 ਤੋਂ ਵੱਧ ਅਜਿਹੀਆਂ ਲੜਕੀਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ | ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਕੱਲੇ ਗੁਰਾਇਆ ਦੀਆਂ 5 ਦੇ ਕਰੀਬ ਲੜਕੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨਾਲ ਮੁਲਜ਼ਮਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।

ਉਸਦੇ ਪਿਤਾ ਬਰਨਾਲਾ ਵਿੱਚ ਪਿੰਡ ਦੇ ਅੰਦਰ ਇੱਕ ਛੋਟੀ ਜਿਹੀ ਦੁਕਾਨ ਚਲਾਉਂਦੇ ਹਨ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ, ਇੱਕ ਫ਼ੋਨ ਅਤੇ ਇੱਕ ਪਾਸਪੋਰਟ ਬਰਾਮਦ ਕੀਤਾ ਹੈ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...