September 4, 2026, 5:57 pm
----------- Advertisement -----------
HomeNewsBreaking Newsਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਛੇ ਮੈਂਬਰੀ ਗਿਰੋਹ ਨੂੰ ਕਾਬੂ ਕਰ 2...

ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਛੇ ਮੈਂਬਰੀ ਗਿਰੋਹ ਨੂੰ ਕਾਬੂ ਕਰ 2 ਪਿਸਤੌਲ ਤੇ 11ਰੌਂਦ ਕੀਤੇ ਬਰਾਮਦ

Published on

----------- Advertisement -----------

ਪੰਜਾਬ ਵਿੱਚ ਗੈਂਗਵਾਰ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਤੇ ਅੰਮ੍ਰਿਤਸਰ ਪੁਲਿਸ ਨੇ ਸ਼ਿਕੰਜਾ ਕੱਸ ਲਿਆ ਹੈ। ਅੰਮ੍ਰਿਤਸਰ ਦੇ ਨਿੱਜੀ ਹੋਟਲ ਤੋਂ ਅੰਮ੍ਰਿਤਸਰ ਪੁਲਿਸ ਨੇ ਇੱਕ ਗੈਂਗ ਦੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਪੁਲਿਸ ਨਵੀਂ ਧਾਰਾ 111 ਬੀਐਨਐਸ ਦੇ ਤਹਿਤ ਗੋਲਡੀ ਬਰਾੜ ਦੇ ਜੀਜੇ ਸਮੇਤ ਸੱਤ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ।

ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਜੇਲ ਦੇ ਵਿੱਚ ਬੰਦ ਗੋਲਡੀ ਬਰਾੜ ਦਾ ਜੀਜਾ ਗੁਰਿੰਦਰ ਪਾਲ ਸਿੰਘ ਉਰਫ ਗੋਰਾ ਅਤੇ ਰਾਹੁਲ ਉਰਫ ਰੋਲਾ ਨਾਮਕ ਨੌਜਵਾਨਾਂ ਦਾ ਆਪਸ ਵਿੱਚ ਝਗੜਾ ਹੋਇਆ ਤੇ ਜਿਸ ਤੋਂ ਬਾਅਦ ਰਾਹੁਲ ਉਰਫ ਰੋਲਾ ਨੇ ਆਪਣੀ ਗੈਂਗ ਤਿਆਰ ਕਰਕੇ ਗੁਰਿੰਦਰਪਾਲ ਸਿੰਘ ਉਰਫ ਗੋਰਾ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਚੋਂ ਰਾਹੁਲ ਉਰਫ ਰੋਲਾ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਦਕਿ ਪੁਲਿਸ ਨੇ ਗੋਲਡੀ ਬਰਾੜ ਦੇ ਜੀਜੇ ਗੁਰਿੰਦਰ ਪਾਲ ਤੇ ਵੀ ਮਾਮਲਾ ਦਰਜ ਕਰ ਲਿੱਤਾ ਹੈ ।

ਗੁਰਿੰਦਰ ਪਾਲ ਇਸ ਸਮੇਂ ਬਠਿੰਡਾ ਜੇਲ ਦੇ ਵਿੱਚ ਬੰਦ ਹੈ। ਪੁਲਿਸ ਨੇ ਦੱਸਿਆ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਰਾਹੁਲ ਉਰਫ ਰੌਲਾ, ਕਰਨ ਉਰਫ ਟੀਂਡਾ, ਸੁਖਦੀਪ ਉਰਫ ਗੋਰੀ , ਅਭੇਸ਼ ਸ਼ਰਮਾ ,ਰਾਘਵ ਕੁਮਾਰ ਅਤੇ ਰਮੇਸ਼ ਉਰਫ ਅਰੁਣ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਪੁਲਿਸ ਨੇ ਬਠਿੰਡਾ ਜੇਲ ਚ ਬੰਦ ਗੁਰਦੀਪ ਸਿੰਘ ਉਰਫ ਗੋਰਾ ਨੂੰ ਵੀ ਇਨਵੈਸਟੀਗੇਸ਼ਨ ਲਈ ਇਸ ਮਾਮਲੇ ਚ ਨਾਮਜਦ ਕੀਤਾ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਅਤੇ ਗੁਰਦੀਪ ਗੋਰਾ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਜਿਸ ਤਹਿਤ ਇਹਨਾਂ ਨੂੰ ਕਾਬੂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...