November 6, 2026, 9:07 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮਾਂ 'ਚ ਖੜਕੀ, ਪੁਲਿਸ ਮੁਲਾਜ਼ਮ ਨੇ ਐਸਐਚਓ 'ਤੇ ਲਾਏ...

ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮਾਂ ‘ਚ ਖੜਕੀ, ਪੁਲਿਸ ਮੁਲਾਜ਼ਮ ਨੇ ਐਸਐਚਓ ‘ਤੇ ਲਾਏ ਇਲਜ਼ਾਮ

Published on

----------- Advertisement -----------

ਅੰਮ੍ਰਿਤਸਰ ਦੇ ਥਾਣਾ ਸਦਰ ਵਿਖੇ ਏਐਸਆਈ ਗੁਰਨਾਮ ਸਿੰਘ ਨੇ ਆਪਣੇ ਹੀ ਪੁਲਿਸ ਅਧਿਕਾਰੀਆਂ ‘ਤੇ ਚੁੱਕੇ ਸਵਾਲ ਕਿਹਾ ਕਿ ਡਿਊਟੀ ਦੌਰਾਨ ਮੇਰੇ ਨਾਲ ਕੁੱਟਮਾਰ ਕੀਤੀ ਗਈ ਹੈ ਤੇ ਮੇਰੀ ਵਰਦੀ ਫਾੜੀ ਗਈ ਹੈ। ਉਸ ਨੇ ਕਿਹਾ ਕਿ ਥਾਣਾ ਸਦਰ ਦੇ ਪੁਲਿਸ ਮੁਖੀ ਹਰਿੰਦਰ ਸਿੰਘ ਤੇ ਉਹਨਾਂ ਦੇ ਗਨਮੈਨ ਤੇ ਪ੍ਰਾਈਵੇਟ ਗੰਨਮੈਨਾਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਮੇਰੀ ਵਰਦੀ ਵੀ ਫਾੜੀ, ਜਿਸ ਦੀ ਸੀਸੀਟੀਵੀ ਵੀਡੀਓ ਵੀ ਥਾਣੇ ਦੇ ਸੀਸੀਟੀਵੀ ਵਿੱਚ ਕੈਦ ਹੈ।

ਏਐਸਆਈ ਗੁਰਨਾਮ ਸਿੰਘ ਮੌਕੇ ‘ਤੇ ਆਪਣੇ ਨਾਲ ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਥਾਣੇ ਸਦਰ ਵਿਖੇ ਪੁੱਜਿਆ ਤੇ ਐਸਐਚਓ ਦੇ ਖਿਲਾਫ ਧਰਨਾ ਲਗਾਇਆ। ਉਸ ਦਾ ਕਹਿਣਾ ਸੀ ਕਿ ਕੱਲ ਮੇਰੀ ਡਿਊਟੀ ਥਾਣਾ ਮੁਖੀ ਵਲੋਂ ਨਾਕੇ ‘ਤੇ ਲਗਾਈ ਗਈ ਸੀ, ਜਦ ਕਿ ਮੈਂ ਇੱਥੇ ਡਿਊਟੀ ਇੰਚਾਰਜ ਸੀ, ਜਦੋਂ ਉਹਨਾਂ ਨੂੰ ਮੈਂ ਕਿਹਾ ਕਿ ਮੇਰੀ ਡਿਊਟੀ ਅੱਗੇ ਹੀ ਸਪੈਸ਼ਲ ਅਫਸਰ ਦੇ ਤੌਰ ‘ਤੇ ਇੱਥੇ ਲਗਾਈ ਗਈ ਹੈ ਤਾਂ ਉਨ੍ਹਾਂ ਦੇ ਗੰਨਮੈਨਾਂ ਨੇ ਮੇਰੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਮੇਰੀ ਵਰਦੀ ਵੀ ਫਾੜ ਦਿੱਤੀ, ਜਿਸ ਦੇ ਚਲਦੇ ਉਨ੍ਹਾਂ ਕਿਹਾ ਕਿ ਮੈਂ ਆਪਣੇ ਸੀਨੀਅਰ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕਰਦਾ ਹਾਂ।

ਗੁਰਨਾਮ ਸਿੰਘ ਨੇ ਕਿਹਾ ਕਿ ਮੈਂ ਬਤੌਰ ਸਹੀ ਢੰਗ ਨਾਲ ਆਪਣੀ ਡਿਊਟੀ ਨਿਭਾ ਰਿਹਾ ਹਾਂ। ਉੱਥੇ ਹੀ ਐਸਐਚਓ ਵੱਲੋਂ ਮੈਡੀਕਲ ਡਾਕਟਰ ਨੂੰ ਇਹ ਵੀ ਕਿਹਾ ਗਿਆ ਕਿ ਇਸ ਦੀ ਰਿਪੋਰਟ ਦੇ ਵਿੱਚ ਲਿਖੋ ਕਿ ਇਹ ਸ਼ਰਾਬ ਪੀ ਕੇ ਆਇਆ ਸੀ। ਜਦਕਿ ਡਾਕਟਰ ਨੇ ਕਿਹਾ ਕਿ ਇਸ ਨੇ ਕੋਈ ਸ਼ਰਾਬ ਨਹੀਂ ਪੀ ਰੱਖੀ ਮੈਂ ਗਲਤ ਰਿਪੋਰਟ ਨਹੀਂ ਬਣਾਵਾਂਗਾ। ਇਸ ਮੌਕੇ ਪੀੜਿਤ ਏਐਸਆਈ ਗੁਰਨਾਮ ਸਿੰਘ ਦੇ ਮੁੰਡੇ ਨੇ ਕਿਹਾ ਕਿ ਮੇਰੇ ਪਿਤਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ। 

ਐਚਐਚਓ ਨੇ ਇਲਜ਼ਾਮ ਨਕਾਰੇ

ਉਧਰ, ਇਸ ਮੌਕੇ ਥਾਣਾ ਸਦਰ ਦੇ ਮੁਖੀ ਹਰਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ ਸਿਰਫ ਏਸਆਈ ਗੁਰਨਾਮ ਸਿੰਘ ਦੀ ਬਤੌਰ ਡਿਊਟੀ ਲਗਾਈ ਸੀ ਤੇ ਡਿਊਟੀ ਕਰਨ ਤੋਂ  ਆਨਾਕਾਨੀ ਦੇ ਚਲਦੇ ਉਹਨਾਂ ਵੱਲੋਂ ਸਾਡੇ ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਵੱਲੋਂ ਇਸ ਨਾਲ ਕੁੱਟਮਾਰ ਨਹੀਂ ਕੀਤੀ ਗਈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...