October 6, 2026, 2:33 pm
----------- Advertisement -----------
HomeNewsBreaking Newsਨਵੇਂ ਸਾਲ ਤੇ ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ, ਪੁਲਿਸ ਕਰੇਗੀ ਸੇਵਾ, ਮੁੱਖ ਮੰਤਰੀ...

ਨਵੇਂ ਸਾਲ ਤੇ ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ, ਪੁਲਿਸ ਕਰੇਗੀ ਸੇਵਾ, ਮੁੱਖ ਮੰਤਰੀ ਤੇ ਹੁਕਮ

Published on

----------- Advertisement -----------

ਹਿਮਾਚਲ ‘ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਤੰਗ ਕਰੇਗੀ। ਸੀਐਮ ਸੁਖਵਿੰਦਰ ਸੁੱਖੂ ਨੇ ਇਸ ਸਬੰਧੀ ਹਿਮਾਚਲ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਮੁਤਾਬਿਕ ਸ਼ਰਾਬ ਪੀਕੇ ਝੂਮਣ ਵਾਲੇ ਸੈਲਾਨੀਆਂ ਨੂੰ ਹਵਾਲਾਤ ’ਚ ਬੰਦ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹੀ ਨਹੀਂ ਪੁਲਿਸ ਸ਼ਰਾਬ ਪੀ ਕੇ ਮਦਹੋਸ਼ ਹੋਣ ਵਾਲੇ ਵਿਅਕਤੀ ਨੂੰ ਪੁਲਿਸ ਹੋਟਲ ਛੱਡੇਗੀ। ਦੱਸ ਦਈਏ ਕਿ ਮੰਗਲਵਾਰ ਨੂੰ ਸ਼ਿਮਲਾ ‘ਚ ਵਿੰਟਰ ਕਾਰਨੀਵਲ ‘ਚ ਪਹੁੰਚੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲਾਂ ਕਹੀਆਂ। ਮੁੱਖ ਮੰਤਰੀ ਨੇ ਇਸ ਲਈ ਅਤੀਤੀ ਦੇਵੋ ਭਾਵ ਦੀ ਸੰਸਕ੍ਰਿਤੀ ਦਾ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੋਟਲ ਅਤੇ ਢਾਬੇ 5 ਜਨਵਰੀ ਤੱਕ 24 ਘੰਟੇ ਖੁੱਲ੍ਹੇ ਰਹਿਣਗੇ।ਸੀਐੱਮ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਜੇਕਰ ਕੋਈ ਸ਼ਰਾਬ ਪੀ ਕੇ ਝੂਮਣ ਲੱਗ ਜਾਂਦਾ ਹੈ ਤਾਂ ਉਸ ਨੂੰ ਹੋਟਲ ਛੱਡਿਆ ਜਾਵੇਗਾ। ਇਹ ਨਹੀਂ ਕਿ ਉਸ ਨੂੰ ਜੇਲ੍ਹ ’ਚ ਬੰਦ ਕਰ ਦਿੱਤਾ ਜਾਵੇਗਾ। ਸੀਐੱਮ ਨੇ ਅੱਗੇ ਕਿਹਾ ਕਿ ਪੁਲਿਸ ਵਾਲਿਆਂ ਨੂੰ ਇਹ ਵੀ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਆਉਣ ਵਾਲੇ ਲੋਕਾਂ ਨੂੰ ਬੜੇ ਪਿਆਰ ਨਾਲ ਉਨ੍ਹਾਂ ਦੇ ਹੋਟਲ ਵਿੱਚ ਛੱਡਣ।ਸੀਐਮ ਸੁੱਖੂ ਨੇ ਦੱਸਿਆ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੈਲਾਨੀਆਂ ਦੀ ਸਹੂਲਤ ਲਈ ਹੋਟਲ, ਢਾਬੇ ਅਤੇ ਰੈਸਟੋਰੈਂਟ 5 ਜਨਵਰੀ ਤੱਕ 24 ਘੰਟੇ ਖੁੱਲ੍ਹੇ ਰੱਖੇ ਜਾਣਗੇ। ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਕਾਰਨ ਸੈਲਾਨੀਆਂ ਨੂੰ ਦੇਰ ਨਾਲ ਪਹੁੰਚਣ ‘ਤੇ ਭੁੱਖੇ ਨਹੀਂ ਸੌਣਾ ਪਵੇਗਾ। ਦੇਰ ਰਾਤ ਤੱਕ ਖਾਣ ਪੀਣ ਦੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...