September 26, 2026, 5:31 pm
----------- Advertisement -----------
HomeNewsBreaking Newsਪੜ੍ਹੋ ਭਗਵੰਤ ਮਾਨ ਦਾ ਕਾਮੇਡੀਅਨ ਤੋਂ ਲੈ ਕੇ ਸਿਆਸਤ 'ਚ ਐਂਟਰੀ ਤੇ...

ਪੜ੍ਹੋ ਭਗਵੰਤ ਮਾਨ ਦਾ ਕਾਮੇਡੀਅਨ ਤੋਂ ਲੈ ਕੇ ਸਿਆਸਤ ‘ਚ ਐਂਟਰੀ ਤੇ ਮੁੱਖ ਮੰਤਰੀ ਬਣਨ ਦਾ ਸਫਰ

Published on

----------- Advertisement -----------

ਸੰਗਰੂਰ, 11 ਮਾਰਚ 2022 – ਕਹਿੰਦੇ ਨੇ ਸਮਾਂ ਬਦਲਦਿਆਂ ਬਹੁਤੀ ਦੇਰ ਨਹੀਂ ਲੱਗਦੀ ਤੇ ‘ਕਿਸਮਤ ਦਾ ਸਿਤਾਰਾ ਕਦੋਂ ਉੱਚਾ ਹੋ ਜਾਂਦਾ ਹੈ, ਇਹ ਵੀ ਕੋਈ ਨਹੀਂ ਜਾਣ ਸਕਦਾ…ਕੁਝ ਅਜਿਹਾ ਹੀ ਹੋਇਆ ਏ ਭਗਵੰਤ ਮਾਨ ਦੇ ਨਾਲ… ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੇ ਬਾਕੀ ਸਾਰੀਆਂ ਪਾਰਟੀਆਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ… ਪਰ ਇੱਕ ਸਮਾਂ ਅਜਿਹਾ ਵੀ ਸੀ ਜਦੋਂ ਸਿਆਸਤ ਦੇ ਅਖਾੜੇ ‘ਚ ਨਵਜੋਤ ਸਿੰਘ ਸਿੱਧੂ ਸਣੇ ਕਈ ਵੱਡੇ ਵੱਡੇ ਥੰਮ੍ਹਾਂ ਦਾ ਮੁਕਾਬਲਾ ਕਰਨ ਤੋਂ ਪਹਿਲਾਂ ਮਾਨ-ਸਿੱਧੂ ਦੋਵੇਂ ਦਿੱਗਜ ਹਾਸੇ ਦੇ ਮੈਦਾਨ ‘ਚ ਆਹਮੋ-ਸਾਹਮਣੇ ਹੁੰਦੇ ਸਨ….ਉਹ ਸਾਲ 2006 ਸੀ ਅਤੇ ਮੈਦਾਨ ਸੀ – ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ… ਉਸ ਕਾਮੇਡੀ ਸ਼ੋਅ ‘ਚ ਭਗਵੰਤ ਮਾਨ ਬਤੌਰ ਪ੍ਰਤੀਯੋਗੀ ਹਿੱਸਾ ਲੈ ਰਹੇ ਸਨ ਤੇ ਜੱਜ ਵਜੋਂ ਨਵਜੋਤ ਸਿੰਘ ਸਿੱਧੂ ਸਨ… ਉਹ ਵੇਲਾ ਵੀ ਸੀ ਜਦੋਂ ਭਗਵੰਤ ਮਾਨ ਇਕ ਕਾਮੇਡੀਅਨ ਸ਼ੋਅ ‘ਚ ਲੋਕਾਂ ਨੂੰ ਖੂਬ ਹਸਾਉਂਦਾ ਸੀ ਅਤੇ ਫਿਰ ਰਾਜਨੀਤੀ ਵਿੱਚ ਐਸੀ ਐਂਟਰੀ ਮਾਰੀ ਕਿ ਅੱਜ ਸਿਆਸੀ ਤਮਾਸ਼ੇ ਨੂੰ ਜਿੱਤ ਕੇ ‘ਆਪ’ ਦੀ ਤਰਫੋਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਜਾ ਰਹੇ ਹਨ…

ਹੁਣ 16 ਸਾਲ ਬਾਅਦ 2022 ‘ਚ ਸਮੇਂ ਨੇ ਇੱਕ ਮੋੜ ਲਿਆ। ਭਗਵੰਤ ਮਾਨ ਇਸ ਸਿਆਸੀ ਤਮਾਸ਼ੇ ਨੂੰ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਲਈ ਤਿਆਰ ਬਰ ਤਿਆਰ ਨੇ… ਪਿੰਡ ਦੇ ਸਕੂਲ ‘ਚ ਪੜ੍ਹਦਿਆਂ ਕਿਵੇਂ ਕਾਮੇਡੀ ਦੇ ਖੇਤਰ ‘ਚ ਪੰਜਾਬੀ ਕਮੇਡੀ ਦੇ ਸਿਰਮੌਰ ਕਲਾਕਾਰ ਬਣ ਸਿਆਸਤ ‘ਚ ਐਂਟਰੀ ਮਾਰੀ ਤੇ ਅੱਜ ਮੁੱਖ ਮੰਤਰੀ ਦੀ ਕੁਰਸੀ ਦੇ ਬੈਠਣ ਲਈ ਤਿਆਰ ਨੇ, ਆਓ ਚਾਨਣਾ ਪਾਉਂਦੇ ਹਾਂ ਉਨ੍ਹਾਂ ਦੀ ਨਿੱਜ਼ੀ ਜ਼ਿੰਦਗੀ ਦੇ ਨਾਲ ਨਾਲ ਸਿਆਸੀ ਸਫਰ ‘ਤੇ…

ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਚੀਮਾ ਮੰਡੀ ਲਾਗਲੇ ਪਿੰਡ ਸਤੌਜ ‘ਚ ਹੋਇਆ.. ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਜੋ ਸਰਕਾਰੀ ਅਧਿਆਪਕ ਸਨ ਅਤੇ ਮਾਂ ਹਰਪਾਲ ਕੌਰ ਜੋ ਘਰ ਦਾ ਕੰਮਕਾਜ਼ ਸੰਭਾਲਦੇ ਸਨ… ਸਕੂਲੀ ਪੜ੍ਹਾਈ ਪਾਸ ਕਰਦਿਆਂ ਹੀ ਉਹ ਕਾਮੇਡੀ ਦੇ ਖੇਤਰ ‘ਚ ਆ ਗਏ… ਸੁਨਾਮ ਦੇ ਸ਼ਹੀਦ ਊਧਮ ਸਿੰਘ ਕਾਲਜ ਵਿੱਚ ਪੜ੍ਹਦਿਆਂ ਉਨ੍ਹਾਂ ਕਾਮੇਡੀ ਅਤੇ ਕਵਿਤਾ ਬੋਲਣ ਦੇ ਕਈ ਅੰਤਰ ਕਾਲਜ ਮੁਕਾਬਲੇ ਜਿੱਤੇ…ਭਗਵੰਤ ਮਾਨ ਨੇ 1994 ਤੋਂ 2015 ਤੱਕ 13 ਪੰਜਾਬੀ ਤੇ ਹਿੰਦੀ ਫ਼ਿਲਮਾਂ ਅਤੇ ਇਸ਼ਤਿਹਾਰਾਂ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ ਹਨ। ਇਸ ਦੇ ਨਾਲ ਹੀ ਉਹ ਪ੍ਰੋਫ਼ੈਸ਼ਨਲ ਕਾਮੇਡੀਅਨ ਬਣ ਗਏ….ਭਗਵੰਤ ਨੇ ਬੀਬੀ ਇੰਦਰਜੀਤ ਕੌਰ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਦੇ ਇੱਕ ਬੇਟਾ ਅਤੇ ਬੇਟੀ ਹਨ। ਪਤਨੀ ਉਨ੍ਹਾਂ ਤੋਂ ਅਲੱਗ ਅਮਰੀਕਾ ਰਹਿੰਦੀ ਹੈ ਅਤੇ ਭਗਵੰਤ ਆਪਣੀ ਮਾਂ ਨਾਲ ਪਿੰਡ ਸਤੌਜ ਰਹਿੰਦੇ ਹਨ। ਉਨ੍ਹਾਂ ਦੀ ਇੱਕ ਭੈਣ ਮਨਪ੍ਰੀਤ ਕੌਰ ਹੈ, ਜੋ ਸਤੌਜ ਨੇੜਲੇ ਪਿੰਡ ਵਿਆਹੀ ਹੋਈ ਹੈ।

ਸਿਆਸੀ ਸਫਰ–
ਭਗਵੰਤ ਮਾਨ ਨੇ ਸਾਲ 2011 ‘ਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ… ਪਰ ਆਪ (ਆਪ) ਨਾਲ ਨਹੀਂ ਸਗੋਂ ਪੰਜਾਬ ਪੀਪਲਜ਼ ਪਾਰਟੀ (ਪੀਪੀਪੀ) ਰਾਹੀਂ… ਮਨਪ੍ਰੀਤ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਵੱਖ ਹੋ ਕੇ ਪੀਪਲਜ਼ ਪਾਰਟੀ ਆਫ ਪੰਜਾਬ ਬਣਾਈ ਤੇ ਭਗਵੰਤ ਮਾਨ ਨੇ 2012 ਵਿੱਚ ਪਹਿਲੀ ਵਾਰ ਪੀਪੀਪੀ ਦੀ ਟਿਕਟ ’ਤੇ ਲਹਿਰਾ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜੀ ਸੀ…ਇਸ ਤੋਂ ਬਾਅਦ ਮਨਪ੍ਰੀਤ ਬਾਦਲ ਖੁਦ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਪਰ ਭਗਵੰਤ ਨੇ ਉਸ ਦਾ ਸਾਥ ਨਹੀਂ ਦਿੱਤਾ।

ਭਗਵੰਤ ਮਾਨ ਮਾਰਚ 2014 ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ। ਇਸੇ ਸਾਲ ਉਨ੍ਹਾਂ ‘ਆਪ’ ਦੀ ਟਿਕਟ ‘ਤੇ ਲੋਕ ਸਭਾ ਚੋਣ ਵੀ ਲੜੀ ਸੀ। ਉਨ੍ਹਾਂ ਸੰਗਰੂਰ ਸੰਸਦੀ ਸੀਟ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ 2019 ‘ਚ ਵੀ ਉਨ੍ਹਾਂ ਨੇ ਆਪਣੀ ਸੀਟ ਬਰਕਰਾਰ ਰੱਖੀ। 2014 ‘ਚ ‘ਆਪ’ ਦੀ ਟਿਕਟ ‘ਤੇ ਚੋਣ ਲੜਨ ਵਾਲੇ 4 ਉਮੀਦਵਾਰ ਲੋਕ ਸਭਾ ‘ਚ ਪਹੁੰਚੇ ਸਨ। ਪਰ 2019 ‘ਚ ਭਗਵੰਤ ਮਾਨ ਦੀ ਮੁੜ ਚੋਣ ਹੋਈ ਜੋ ਇੱਕ ਸਿਆਸਤਦਾਨ ਵਜੋਂ ਉਸਦੀ ਪ੍ਰਸਿੱਧੀ ਦਾ ਸਬੂਤ ਸੀ…ਸਤੌਜ ਵਾਲੇ ਮਾਣ ਜ਼ਿੰਦਗੀ ਦੀ ਹਰ ਚੁਣੌਤੀ ਨੂੰ ਸਵੀਕਾਰ ਨੂੰ ਹੱਸ ਕੇ ਸਵੀਕਾਰ ਕੀਤਾ ਏ… ਤੇ ਕਾਫੀ ਸਾਰੇ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਭਗਵੰਤ ਮਾਣ ਕਦੇ ਡੋਲਿਆ ਨਹੀਂ ਤੇ ਸਿਆਸਤ ‘ਚ ਪੈਰ ਧਰਦਿਆਂ ਹੀ ਭਗਵੰਤ ਮਾਨ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਸੰਭਾਲਣ ਜਾ ਰਿਹਾ ਏ…. (ਬਿਊਰੋ ਰਿਪੋਰਟ, ਸਕਰੋਲ ਪੰਜਾਬ)

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...