ਨਵੀਂ ਦਿੱਲੀ: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅਲਵਰ ਗੈਂਗ ਰੇਪ ਪੀੜਤਾ ਨਾਲ ਜੈਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਮੁਲਾਕਾਤ ਕੀਤੀ ਤੇ ਉਸਦੇ ਭਰਿਵਾਰ ਨੂੰ ਭਰੋਸਾ ਦੁਆਇਆ ਕਿ ਉਹ ਇਸ ਦੂਜੀ ਨਿਰਭਯਾ ਅਤੇ ਉਸਦੇ ਪਰਿਵਾਰ ਨੁੰ ਇਨਸਾਫ ਮਿਲਣ ਤੱਕ ਮਾਮਲੇ ਦੀ ਜ਼ੋਰਦਾਰ ਪੈਰਵੀ ਕਰਨਗੇ।
ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋ ਰਹੀ ਹੈ ਕਿ ਘੱਟ ਗਿਣਤੀ ਭਾਈਚਾਰੇ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਬਾਰੇ ਗਹਿਲੋਤ ਸਰਕਾਰ ਨੇ ਚੁੱਪੀ ਧਾਰ ਰੱਖੀ ਹੈ। ਉਹਨਾਂ ਕਿਹਾ ਕਿ ਇਸ ਭਿਆਨਕ ਗੁਨਾਹ ਵਾਪਰੇ ਨੂੰ 72 ਘੰਟਿਆਂ ਤੋਂ ਜ਼ਿਆਦਾ ਹੋ ਗਏ ਹਨ ਤੇ ਹਾਲੇ ਤੱਕ ਮਾਮਲੇ ਵਿਚ ਇਕ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਇਹ ਜਾਣ ਕੇ ਹੋਰ ਵੀ ਹੈਰਾਨੀ ਹੋ ਰਹੀ ਹੈ ਕਿ ਡਿਪਟੀ ਕਮਿਸ਼ਨਰ ਇਹ ਆਖ ਰਹੇ ਹਨ ਕਿ ਸਮੂਹਿਕ ਜਬਰ ਜਨਾਹ ਹੋਣ ਦੀ ਪੁਸ਼ਟੀ ਨਹੀਂ ਹੋਈ। ਉਹਨਾਂ ਪੁੱਛਿਆ ਕਿ ਕੀ ਘਟਨਾ ਦੇ 72 ਘੰਟਿਆਂ ਬਾਅਦ ਵੀ ਪੁਲਿਸ ਤੇ ਪ੍ਰਸ਼ਾਸਨੇ ਹਾਲੇ ਤੱਕ ਇਹ ਤੈਅ ਨਹੀਂ ਕਰ ਸਕਿਆ ਕਿ ਇਹ ਕਿਸ ਤਰਾਂ ਦਾ ਅਪਰਾਧ ਹੈ ?












