ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੇੈ।ਕਾਂਗਰਸ ਦੇ ਸੀਨੀਅਰ ਲੀਡਰ ਅਤੇ ਦੋ ਵਾਰ ਸਾਂਸਦ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ‘ਪੰਜਾਬ ਲੋਕ ਕਾਂਗਰਸ’ ਦਾ ਪੱਲਾ ਫੜਿਆ ਹੈ। ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।

ਉਥੇ ਹੀ ਦੁਜੇ ਪਾਸੇ ਸਾਬਕਾ ਅਕਾਲੀ ਵਿਧਾਇਕ ਬੇਗਮ ਫਰਜ਼ਾਨਾ ਆਲਮ ਵੀ ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ ਹੋ ਗਏ ਹਨ। ਜਿਸ ਨਾਲ ਅਕਾਲੀ ਦਲ ਨੂੰ ਵੀ ਝਟਕਾ ਲੱਗਿਆ ਹੈ। ਦਸਦੇਈਏ ਕਿ ਸਾਬਕਾ ਅਕਾਲੀ ਵਿਧਾਇਕ ਬੇਗਮ ਫਰਜ਼ਾਨਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ‘ਪੰਜਾਬ ਲੋਕ ਕਾਂਗਰਸ’ ਦਾ ਪੱਲਾ ਫੜਿਆ। ਇਸ ਤੋ ਇਲਾਵਾ ਸਾਬਕਾ ਵਿਧਾਇਕਾ ਰਾਜਵਿੰਦਰ ਕੌਰ ਭਾਗੀਕੇ, ਵਿਜੇ ਕਾਲੜਾ, ਗਾਇਕ ਸਰਦਾਰ ਅਲੀ, ਗਾਇਕ ਬੂਟਾ ਮੁਹੰਮਦ ਅਤੇ ਰਾਜਦੀਪ ਕੌਰ ਫਾਜ਼ਿਲਕਾ ਵੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ।
