ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਪੁੱਤਰ ਭਗੀਰਥ ਗਿੱਲ ਲੋਪੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਨਿਯੁਕਤ ਕੀਤਾ ਹੈ।

ਸੁਖਬੀਰ ਬਾਦਲ ਨੇ ਭਗੀਰਥ ਗਿੱਲ ਨਾਲ ਫੇਸਬੁੱਕ ‘ਤੇ ਪੋਸਟ ਪਾ ਕੇ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਏਗਾ।












