September 12, 2026, 2:46 pm
----------- Advertisement -----------
HomeNewsNational-International2024 ‘ਚ ਮੁੜ ਹੋਵੇਗਾ ‘ਖੇਲਾ’, ਪੂਰੇ ਦੇਸ਼ ‘ਚ BJP ਦੀ ਹਾਰ ਵੇਖਣਾ...

2024 ‘ਚ ਮੁੜ ਹੋਵੇਗਾ ‘ਖੇਲਾ’, ਪੂਰੇ ਦੇਸ਼ ‘ਚ BJP ਦੀ ਹਾਰ ਵੇਖਣਾ ਚਾਹੁੰਦੀ ਹਾਂ : ਮਮਤਾ ਬੈਨਰਜੀ

Published on

----------- Advertisement -----------

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਕੇਂਦਰ ‘ਚ ਸੱਤਾਧਾਰੀ ਭਾਜਪਾ ‘ਤੇ ਲਗਾਤਾਰ ਹਮਲਾਵਰ ਹੋ ਰਹੀ ਹੈ। ਕੋਲਕਾਤਾ ‘ਚ ਮਮਤਾ ਬੈਨਰਜੀ ਨੇ ਕਿਹਾ- ਮੈਂ 2024 ਦੀਆਂ ਚੋਣਾਂ ‘ਚ ਭਾਜਪਾ ਨੂੰ ਪੂਰੇ ਦੇਸ਼ ‘ਚ ਹਾਰਦੇ ਹੋਏ ਦੇਖਣਾ ਚਾਹੁੰਦੀ ਹਾਂ…’ਖੇਲਾ ਹੋਬੇ’। ਦਰਅਸਲ, ਬੰਗਾਲ ਵਿੱਚ ਬੀਜੇਪੀ ਨੂੰ ਹਰਾਉਣ ਤੋਂ ਬਾਅਦ ਮਮਤਾ ਬੈਨਰਜੀ ਲਗਾਤਾਰ ਦੂਜੇ ਰਾਜਾਂ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਲਈ ਪੈਰ ਜਮਾਉਣ ਵਿੱਚ ਲੱਗੀ ਹੋਈ ਹੈ। ਕਈ ਕਾਂਗਰਸੀ ਨੇਤਾਵਾਂ ਦੇ ਤ੍ਰਿਣਮੂਲ ‘ਚ ਸ਼ਾਮਲ ਹੋਣ ਨੂੰ ਲੈ ਕੇ ਟੀਐੱਮਸੀ-ਕਾਂਗਰਸ ਵਿਚਾਲੇ ਦਰਾਰ ਦੀਆਂ ਖਬਰਾਂ ਵੀ ਆਈਆਂ ਹਨ।

ਗੋਆ ‘ਚ ਇਕ ਦਿਨ ਪਹਿਲਾਂ ਮਮਤਾ ਬੈਨਰਜੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਭਾਜਪਾ ਤੋਂ ਚਰਿੱਤਰ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਨਹੀਂ ਆਈ, ਮੈਂ ਨਹੀਂ ਚਾਹੁੰਦੀ ਕਿ ਬਾਹਰੀ ਲੋਕ ਗੋਆ ਨੂੰ ਕੰਟਰੋਲ ਕਰਨ। ਮੈਂ ਵੀ ਬ੍ਰਾਹਮਣ ਪਰਿਵਾਰ ਵਿਚੋਂ ਹਾਂ, ਮੈਂ ਬ੍ਰਾਹਮਣ ਹਾਂ। ਮੈਨੂੰ ਭਾਜਪਾ ਤੋਂ ਚਰਿੱਤਰ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।
ਤ੍ਰਿਣਮੂਲ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਗੋਆ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਜਿੱਥੇ 2022 ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ, ਭਾਰਤੀ ਜਨਤਾ ਪਾਰਟੀ (ਭਾਜਪਾ) ਦਾ “ਸੂਰਜ ਡੁੱਬਣਾ” ਸ਼ੁਰੂ ਹੋ ਗਿਆ ਹੈ ਅਤੇ ਇਹ ਰੁਝਾਨ ਪੂਰੇ ਦੇਸ਼ ਵਿੱਚ ਦਿਖਾਈ ਦੇਵੇਗਾ। ਬੈਨਰਜੀ ਨੇ ਕਿਹਾ ਕਿ ਭਗਵਾ ਜਥੇਬੰਦੀ ਬਾਰੇ ਵੱਡੇ-ਵੱਡੇ ਦਾਅਵੇ ਕਰਨ ਦੀ ਬਜਾਏ ਕਾਂਗਰਸ ਨੂੰ ਭਾਜਪਾ ਖ਼ਿਲਾਫ਼ ਸਹੀ ਤਰੀਕੇ ਨਾਲ ਲੜਨਾ ਚਾਹੀਦਾ ਹੈ।

ਕੁਝ ਦਿਨ ਪਹਿਲਾਂ ਮਮਤਾ ਬੈਨਰਜੀ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਮਤਾ ਬੈਨਰਜੀ ਨੇ ਯੂ.ਪੀ.ਏ. ਦੀ ਪ੍ਰਸੰਗਿਕਤਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ- ਹੁਣ ਯੂ.ਪੀ.ਏ. ਇਸ ਦੇ ਨਾਲ ਹੀ ਮਮਤਾ ਬੈਨਰਜੀ ਨੇ ਇਸ਼ਾਰਿਆਂ ‘ਚ ਰਾਹੁਲ ਗਾਂਧੀ ‘ਤੇ ਵੀ ਨਿਸ਼ਾਨਾ ਸਾਧਿਆ ਸੀ। ਉਦੋਂ ਤੋਂ ਮੰਨਿਆ ਜਾ ਰਿਹਾ ਹੈ ਕਿ ਮਮਤਾ ਬੈਨਰਜੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਯੂਪੀਏ ਤੋਂ ਇਲਾਵਾ ਤੀਜਾ ਮੋਰਚਾ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...