September 26, 2026, 12:07 am
----------- Advertisement -----------
HomeNewsPoliticsਬਸਪਾ ਵੱਲੋਂ ਐਲਾਨੇ ਇਸ ਉਮੀਦਵਾਰ ਦਾ ਮੁੱਖ ਮੰਤਰੀ ਨਾਲ ਹੋ ਸਕਦੈ ਮੁਕਾਬਲਾ

ਬਸਪਾ ਵੱਲੋਂ ਐਲਾਨੇ ਇਸ ਉਮੀਦਵਾਰ ਦਾ ਮੁੱਖ ਮੰਤਰੀ ਨਾਲ ਹੋ ਸਕਦੈ ਮੁਕਾਬਲਾ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਸੀਟ ਤੋਂ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਐੱਸ. ਐੱਸ. ਪੀ. ਹਰਮੋਹਨ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸੀਟ ਤੋਂ ਉਨ੍ਹਾਂ ਦਾ ਮੁਕਾਬਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਣ ਦੀ ਪੂਰੀ ਸੰਭਾਵਨਾ ਹੈ। ਇਹ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਇੱਥੋਂ ਤਿੰਨ ਵਾਰ ਜਿੱਤ ਹਾਸਲ ਕਰ ਚੁੱਕੇ ਹਨ।


ਇਸ ਵਾਰ ਮੁੱਖ ਮੰਤਰੀ ਚੰਨੀ ਨੂੰ ਇੱਥੋਂ ਟਿਕਟ ਮਿਲਣ ‘ਤੇ ਹਰਮੋਹਨ ਸਿੰਘ ਸੰਧੂ ਦਾ ਸਿੱਧਾ ਮੁਕਾਬਲਾ ਉਨ੍ਹਾਂ ਨਾਲ ਹੋਵੇਗਾ। ਸ਼੍ਰੋਮਣੀ ਅਕਾਲੀ ਦਲ-ਬਸਪਾ ਵਿਚਕਾਰ ਗਠਜੋੜ ਹੋਣ ‘ਤੇ ਸ੍ਰੀ ਚਮਕੌਰ ਸਾਹਿਬ ਸੀਟ ਬਸਪਾ ਦੇ ਖਾਤੇ ‘ਚ ਆਈ ਹੈ, ਜਿੱਥੋਂ ਬਸਪਾ ਵੱਲੋਂ ਹਰਮੋਹਨ ਸਿੰਘ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਟਿਕਟ ਨਾ ਮਿਲਣ ਦੇ ਕਾਰਨ ਹਰਮੋਹਨ ਸਿੰਘ ਸੰਧੂ ਅਕਾਲੀ ਦਲ ਤੋਂ ਸਖ਼ਤ ਨਾਰਾਜ਼ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਸ੍ਰੀ ਚਮਕੌਰ ਸਾਹਿਬ ਸੀਟ ਬਸਪਾ ਦੇ ਖਾਤੇ ‘ਚ ਜਾਣ ਮਗਰੋਂ ਹਰਮੋਹਨ ਸਿੰਘ ਸੰਧੂ ਬਸਪਾ ਦੇ ਹਾਥੀ ‘ਤੇ ਸਵਾਰ ਹੋ ਗਏ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਪਹਿਲਾਂ ਇਹ ਵੀ ਮੰਨਿਆ ਜਾ ਰਿਹਾ ਸੀ ਕਿ ਬਸਪਾ ਆਪਣੇ ਕੈਡਰ ‘ਚੋਂ ਕਿਸੇ ਨੂੰ ਇਸ ਸੀਟ ਤੋਂ ਟਿਕਟ ਦੇਵੇਗੀ ਪਰ ਅਖ਼ੀਰ ‘ਚ ਹਰਮੋਹਨ ਸਿੰਘ ਸੰਧੂ ਨੂੰ ਪਾਰਟੀ ਨੂੰ ਟਿਕਟ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...