ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੇ ਕਿਸਾਨਾਂ ਨੂੰ ਵਧਾਈ ਦਿੱਤੀ ਦਿੱਲੀ ਦੇ ਬਾਰਡਰਾਂ ਤੋਂ ਅੰਦੋਲਨ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਇਸ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਜਿੱਤ ਹੋਈ ਹੈ ਕਿਸਾਨ ਭਾਰਤ ਦੇ ਆਰਥਿਕ ਵਿਕਾਸ ਅਤੇ ਸਥਿਰਤਾ ਦੀ ਰੀੜ੍ਹ ਦੀ ਹੱਡੀ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਖੁਸ਼ ਹਨ ਕਿ ਕਿਸਾਨਾਂ ਦੀ ਲੜਾਈ ਆਪਣੇ ਤਰਕਪੂਰਨ ਸਿੱਟੇ ‘ਤੇ ਪਹੁੰਚ ਗਈ ਹੈ ਅਤੇ ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਰਕਾਰਾਂ ਨੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਨੇ ਸਹਿਮਤੀ ਦਿੱਤੀ ਹੈ। ਕੈਪਟਨ ਅਮਰਿੰਦਰ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ਦਾ ਹੱਲ ਕੱਢਣ ਲਈ ਪਿਛਲੇ 18 ਮਹੀਨਿਆਂ ਦੌਰਾਨ ਵੱਖ-ਵੱਖ ਪੱਧਰਾਂ ‘ਤੇ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਦੀ ਲੀਡਰਸ਼ਿਪ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ ਹੈ। ਅੱਜ ਇੱਕ ਬਿਆਨ ਵਿੱਚ ਸਾਬਕਾ ਮੁੱਖ ਮੰਤਰੀ ਨੇ ਰਾਹਤ ਜ਼ਾਹਰ ਕੀਤੀ ਕਿ ਅੰਦੋਲਨ ਕਰ ਰਹੇ ਕਿਸਾਨ, ਖੇਤ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰੇ ਲਾਉਣ ਤੋਂ ਬਾਅਦ ਆਖਰਕਾਰ ਆਪਣੇ ਘਰਾਂ ਨੂੰ ਵਾਪਸ ਆ ਜਾਣਗੇ।