November 12, 2026, 2:03 am
----------- Advertisement -----------
HomeNewsPoliticsਝੂਠੇ ਕੇਸ 'ਚ ਫਸਾਉਣ ਦੀ ਸਪਸ਼ਟ ਸਾਜ਼ਿਸ਼ ਦੇ ਬਾਵਜੂਦ ਸੱਚਾਈ ਦੀ ਜਿੱਤ...

ਝੂਠੇ ਕੇਸ ‘ਚ ਫਸਾਉਣ ਦੀ ਸਪਸ਼ਟ ਸਾਜ਼ਿਸ਼ ਦੇ ਬਾਵਜੂਦ ਸੱਚਾਈ ਦੀ ਜਿੱਤ ਹੋਈ: ਮਜੀਠੀਆ

Published on

----------- Advertisement -----------

ਚੰਡੀਗੜ੍ਹ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲ ਪੁਰਖ ਅਤੇ ਉਹਨਾਂ ਲਈ ਅਰਦਾਸ ਕਰਨ ਵਾਲੇ ਲੱਖਾਂ ਪੰਜਾਬੀਆਂ ਅਤੇ ਨਾਲ ਹੀ ਨਿਆਂਪਾਲਿਕਾ ਤੇ ਸਿਆਸੀ ਲੀਹਾਂ ਤੋਂ ਉਪਰ ਉਠ ਕੇ ਕਾਂਗਰਸ ਦੇ ਮੰਤਰੀਆਂ ਸਮੇਤ ਸਿਆਸਤਦਾਨਾਂ ਜਿਹਨਾਂ ਨੇ ਇਹ ਮੰਨਿਆ ਕਿ ਉਹਨਾਂ ਨੂੰ ਝੂਠਾ ਫਸਾਇਆ ਗਿਆ, ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਹੁਣ ਬਿਲਕੁਲ ਸਪਸ਼ਟ ਹੈ ਕਿ ਮੈਨੁੰ ਕਾਂਗਰਸ ਸਰਕਾਰ ਅਤੇ ਇਸਦੀ ਸਿਖ਼ਰਲੀ ਲੀਡਰਸ਼ਿਪ ਦੀ ਬਦਲਾਖੋਰੀ ਦੀ ਨੀਤੀ ਤਹਿਤ ਨਿਸ਼ਾਨਾ ਬਣਾਇਆ ਗਿਆ।

ਬਿਕਰਮ ਸਿੰਘ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੱਲ੍ਹ ਉਹਨਾਂ ਨੂੰ ਅੰਤਰਿਮ ਜ਼ਮਾਨਤ ਦੇਣ ਅਤੇ ਉਹਨਾਂ ਦੀ ਗ੍ਰਿਫਤਾਰੀ ’ਤੇ ਰੋਕ ਲਾਉਣ ਬਾਰੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਸਾਬਕਾ ਮੰਤਰੀ, ਜਿਹਨਾਂ ਨੇ ਆਪਣੇ ਵਕੀਲਾਂ ਦੇ ਨਾਲ ਨਾਲ ਮਜੀਠਾ ਹਲਕੇ ਅਤੇ ਮਾਝੇ ਦੇ ਲੋਕਾਂ ਦੇ ਨਾਲ ਨਾਲ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ, ਨੇ ਕਿਹਾ ਕਿ ਭਾਵੇਂ ਕਾਗਰਸ ਸਰਕਾਰ ਨੇ ਮੈਨੂੰ ਝੂਠੇ ਕੇਸ ਵਿਚ ਫਸਾਉਣ ਵਾਸਤੇ ਸਾਜ਼ਿਸ਼ਾਂ ਰਚੀਆਂ ਤੇ ਧਮਕੀਆਂ ਵੀ ਦਿੱਤੀਆਂ ਤੇ ਲਾਲਚ ਵੀ ਦਿੱਤੇ ਪਰ ਇਸਦੇ ਬਾਵਜੂਦ ਸੱਚਾਈ ਦੀ ਜਿੱਤ ਹੋਈ ਹੈ। ਉਹਨਾਂ ਨੇ ਸੂਬਾ ਪੁਲਿਸ ਮੁਖੀ, ਐਸ ਐਸ ਪੀ ਤੇ ਅਨੇਕਾਂ ਹੋਰ ਪੁਲਿਸ ਅਫਸਰਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਮੁੱਖ ਮੰਤਰੀ ਚੰਨੀ ਦੀਆਂ ਗੈਰ ਕਾਨੁੰਨੀ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਤੇ ਸਰਕਾਰ ਦੇ ਗੈਰ ਕਾਨੁੰਨੀ ਹੁਕਮ ਮੰਨਣ ਦੀ ਥਾਂ ਆਪਣੇ ਅਹੁਦੇ ਛੱਡ ਦੇਣ ਨੁੰ ਤਰਜੀਹ ਦਿੱਤੀ। ਉਹਨਾਂ ਨੇ ਕਾਂਗਰਸ ਸਰਕਾਰ ਦੇ ਸੀਨੀਅਰ ਮੰਤਰੀਆਂ ਅਤੇ ਭਾਜਪਾ ਤੇ ਆਪ ਦੇ ਸੀਨੀਅਰ ਆਗੂਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਤੱਕ ਪਹੁੰਚ ਕੀਤੀ ਅਤੇ ਉਹਨਾਂ ਦੇ ਘਰ ਆ ਕੇ ਵੀ ਇਹ ਕਿਹਾ ਕਿ ਉਹਨਾਂ ਨੂੰ ਗਲਤ ਫਸਾਇਆ ਗਿਆ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਕਾਂਗਰਸ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ’ਤੇ ਧਿਆਨ ਕਾਇਮ ਰੱਖਣ ਦੇ ਫੈਸਲੇ ਕਾਰਨ ਬਹੁਤ ਸੰਤਾਪ ਹੰਢਾਇਆ ਹੈ। ਉਹਨਾਂ ਕਿਹਾ ਕਿ ਸੁਬੇ ਦੇ ਇਤਿਹਾਸ ਵਿਚ ਕਦੇ ਵੀ ਇੰਨੇ ਥੋੜ੍ਹੇ ਜਿਹੇ ਸਮੇਂ ਵਿਚ ਤਿੰਨ ਡੀਜੀਪੀ ਤੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀ ਓ ਆਈ) ਦੇ ਚਾਰ ਡਾਇਰੈਕਟਰ ਬਦਲੇ ਨਹੀਂ ਗਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਹਨਾਂ ਨੂੰ ਝੂਠੇ ਕੇਸ ਵਿਚ ਫਸਾਉਣ ਵਾਸਤੇ ਰੋਜ਼ਾਨਾ ਆਧਾਰ ’ਤੇ ਮੀਟਿੰਗਾਂ ਕੀਤੀਆਂ। ਉਹਨਾਂ ਕਿਹਾ ਕਿ ਸਰਕਾਰ ਤਾਂ ਖਿੱਤੇ ਵਿਚ ਨਸ਼ੇ ਦੇ ਮਾਮਲੇ ’ਤੇ ਪੀ ਆਈ ਐਲ (ਜਨਤਕ ਹਿੱਤ ਪਟੀਸ਼ਨ) ਦੀ ਸੁਣਵਾਈ ਤੋਂ ਵੀ ਭੱਜ ਗਏ ਤੇ ਮੇਰੇ ਖਿਲਾਫ ਝੁਠਾ ਕੇਸ ਡੀਜੀਪੀ ਸਿਧਾਰਥ ਚਟੋਪਾਧਿਆਏ, ਜਿਹਨਾਂ ਨੁੰ ਇਸ ਮਕਸਦ ਵਾਸਤੇ ਵਿਸ਼ੇਸ਼ ਤੌਰ ’ਤੇ ਲਿਆਂਦਾ ਗਿਆ, ਦੇ ਹੁਕਮਾਂ ’ਤੇ ਦਰਜ ਕਰ ਦਿੱਤਾ।

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਫੋਰਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਉਦੋਂ ਵੇਖਣ ਨੁੰ ਮਿਲਿਆ ਜਦੋਂ ਇਸੇ ਡੀ ਜੀ ਪੀ ਚਟੋਪਾਧਿਆਏ ਨੇ ਹਾਲ ਹੀ ਵਿਚ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਨਾਲ ਸਮਝੌਤਾ ਕਰਦਿਆਂ ਕਲੀਅਰੰਸ ਦਿੱਤੀ। ਉਹਨਾਂ ਕਿਹਾ ਕਿ ਇਹ ਪਹਿਲਾਂ ਤੋਂ ਗਿਣੀ ਮਿਥੀ ਸਾਜ਼ਿਸ਼ ਸੀ ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰਚੀ ਗਈ ਜਿਸ ਵਿਚ ਮੁੱਖ ਮੰਤਰੀ ਆਪ ਦੇ ਗ੍ਰਹਿ ਮੰਤਰੀ ਮੁੱਖ ਸਾਜ਼ਿਸ਼ਕਾਰ ਹਨ। ਉਹਨਾਂ ਕਿਹਾ ਕਿ ਡੀ ਜੀ ਪੀ, ਜਿਹਨਾਂ ਨੁੰ ਅਹੁਦੇ ਲਈ ਯੋਗ ਨਾ ਹੋਣ ਦੇ ਬਾਵਜੂਦ 20 ਦਿਨਾਂ ਵਾਸਤੇ ਇਹ ਅਹੁਦਾ ਦਿੱਤਾ ਗਿਆ, ਨੇ ਪੰਜਾਬ ਦਾ ਆਪਣੀਆਂ ਗੈਰ ਜ਼ਿੰਮੇਵਾਰਾਨਾਂ ਕਾਰਵਾਈਆਂ ਨਾਲ ਬਹੁਤ ਵੱਡਾ ਨੁਕਸਾਨ ਕੀਤਾ ਹੈ।

ਮਜੀਠੀਆ ਨੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਨੁੰ ਅਣਡਿੱਠ ਕਰਨ ਅਤੇ ਇਸਦੀ ਜ਼ਿੰਮੇਵਾਰੀ ਚੁੱਕਣ ਤੋਂ ਵੀ ਨਾਂਹ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਹਿਲਾਂ ਵੀ ਅਸੀਂ ਵੇਖਿਆ ਹੈ ਕਿ ਕਿਵੇੇਂ ਜਿਹੜੇ ਵਿਅਕਤੀ ਹਾਰ ਪਾਉਣ ਆਏ ਸਨ, ਉਹਨਾਂ ਨੇ ਹੀ ਸਾਬਕਾ ਪ੍ਰਧਾਨ ਮੰਤੀਰ ਰਾਜੀਵ ਗਾਂਧੀ ਦੀ ਹੱਤਿਆ ਕਰ ਦਿੱਤੀ।

ਮਜੀਠੀਆ ਨੇ ਇਹ ਸਪਸ਼ਟ ਕੀਤਾ ਕਿ ਉਹ ਹਮੇਸ਼ਾ ਮਾਣਯੋਗ ਅਦਾਲਤਾਂ ਦੇ ਹੁਕਮਾਂ ਤੇ ਨਿਆਂਇਕ ਪ੍ਰਕਿਰਿਆ ਅਨੁਸਾਰ ਚਲਦੇ ਆਏ ਹਨ ਤੇ ਚਲਦੇ ਰਹਿਣਗੇ। ਉਹਨਾਂ ਕਿਹਾ ਕਿ ਮੈਂ ਕਾਨੁੰਨ ਦੀ ਸਰਵਉਚੱਤਾ ਦਾ ਸਤਿਕਾਰ ਕਰਦਾ ਹਾਂ ਤੇ ਪਿਛਲੇ 9 ਸਾਲਾਂ ਤੋਂ ਇਹੀ ਸਟੈਂਡ ਲਿਆ ਹੈ ਜਦੋਂ ਤੋਂ ਮੇਰੇ ਖਿਲਾਫ ਪਹਿਲੀ ਵਾਰ ਇਹ ਦੋਸ਼ ਲਗਾਏ ਗਏ ਸਨ। ਉਹਨਾਂ ਕਿਹਾ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ ਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਕੇਸ ਵਿਚ ਵੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...