September 21, 2026, 5:05 am
----------- Advertisement -----------
HomeNewsBreaking Newsਈਡੀ  ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ  ਗ੍ਰਿਫਤਾਰ

ਈਡੀ  ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ  ਗ੍ਰਿਫਤਾਰ

Published on

----------- Advertisement -----------

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸ ਦਈਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।

ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।

ਇਸ ਮਾਮਲੇ ਵਿਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਦੋਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...