September 7, 2026, 11:27 pm
----------- Advertisement -----------
HomeNewsLatest Newsਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ...

ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਦਿੱਤੀ ਇਜਾਜ਼ਤ

Published on

----------- Advertisement -----------

ਚੰਡੀਗੜ੍ਹ: ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।

ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿੱਚ ਵੋਟਾਂ ਵਾਲੇ ਦਿਨ ਡਿਊਟੀ ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਤੋਂ ਇਲਾਵਾ ਹੈ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਨੋਟੀਫੀਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈਪੱਤਰ ਤਸਦੀਕ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ `ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...