November 12, 2026, 2:35 am
----------- Advertisement -----------
HomeNewsPoliticsਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਰੁਪਏ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2422 ਨਾਕੇ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 49852 ਸਰਕਾਰੀ ਥਾਵਾਂ ਅਤੇ 16900 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...