October 17, 2026, 4:19 am
----------- Advertisement -----------
HomeNewsPoliticsਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Published on

----------- Advertisement -----------

ਚੰਡੀਗੜ੍ਹ, 9 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1356 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2041 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2991 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 22250 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 112 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...