ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੈਂਬਰ ਜਗਤਾਰ ਸਿੰਘ ਰਾਜੇਆਣਾ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਜਗਤਾਰ ਸਿੰਘ ਰਾਜੇਆਣਾ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਸਾਧੂ ਸਿੰਘ ਰਾਜੇਆਣਾ ਦੇ ਪੁੱਤਰ ਹਨ। ਜਗਤਾਰ ਸਿੰਘ ਰਾਜੇਆਣਾ ਨੇ ਆਪਣੇ ਅਸਤੀਫੇ ਦਾ ਕਾਰਨ ਦਸਦੇ ਹੋਏ ਇੱਕ ਭਾਵੁਕ ਪੱਤਰ ਵੀ ਜਾਰੀ ਕੀਤਾ ਹੈ ਜਿਸ ਵਿੱਚ ਉਹਨਾਂ ਨੇ ਸੱਪਸ਼ਟ ਕੀਤਾ ਹੈ ਕਿ ਉਹ ਪਾਰਟੀ ਨੂੰ ਅਲਵਿਦਾ ਕਿਉਂ ਕਹਿ ਰਹੇ ਹਨ।













