ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਥੇਬੰਦਕ ਢਾਂਚੇ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕਮਲਦੀਪ ਸਿੰਘ ਸੈਣੀ ਨੂੰ ਪੰਜਾਬ ਲੋਕ ਕਾਂਗਰਸ ਦੇ ਸੰਗਠਨ ਦਾ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਕੈਪਟਨ ਵੱਲੋਂ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਜਾਰੀ ਕੀਤੇ ਗਏ ਹਨ।
ਉਮੀਦ ਕੀਤੀ ਜਾ ਰਹੀ ਹੈ ਕਿ ਚੋਣ ਜਾਬਤਾ ਲਗਦੇ ਹੀ ਹੋਰ ਪਾਰਟੀ ਆਗੂ ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿੱਚ ਸ਼ਾਮਿਲ ਹੋ ਸਕਦੇ ਹਨ।