July 23, 2026, 8:44 pm
----------- Advertisement -----------
HomeNewsLatest Newsਕਾਂਗਰਸ ਨੂੰ ਇੱਕ ਹੋਰ ਝਟਕਾ, ਲਵ ਕੁਮਾਰ ਗੋਲਡੀ ਪਾਰਟੀ ਛੱਡ 'ਪੰਜਾਬ ਲੋਕ...

ਕਾਂਗਰਸ ਨੂੰ ਇੱਕ ਹੋਰ ਝਟਕਾ, ਲਵ ਕੁਮਾਰ ਗੋਲਡੀ ਪਾਰਟੀ ਛੱਡ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਿਲ

Published on

----------- Advertisement -----------

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਕਈ ਲੀਡਰ ਪਾਰਟੀ ਛੱਡ ਚੁੱਕੇ ਹਨ। ਹਲਕਾ ਗੜ੍ਹਸ਼ੰਕਰ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਚ ਸ਼ਾਮਿਲ ਹੋ ਗਏ ਹਨ।
ਗੋਲਡੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਗੋਲਡੀ ਗੜ੍ਹਸ਼ੰਕਰ ਦੇ ਇੱਕ ਸਤਿਕਾਰਤ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸਦਾ ਦੇਸ਼ ਦੀ ਆਜ਼ਾਦੀ ਅਤੇ ਸੂਬੇ ਦੀ ਭਲਾਈ ਵਿੱਚ ਵੱਡਾ ਯੋਗਦਾਨ ਹੈ।
ਲਵ ਕੁਮਾਰ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਤੇ ਹਮੇਸ਼ਾ ਤੋਂ ਭਰੋਸਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸਮਰਥਕਾਂ ਨੂੰ ਭਰੋਸੇ ਵਿੱਚ ਲੈ ਕੇ ਉਨ੍ਹਾਂ ਨੇ ਪੀਐਲਸੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਗੋਲਡੀ ਨੇ ਕਿਹਾ ਕਿ ਪੰਜਾਬ ਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਦੀ ਸਭ ਤੋਂ ਵੱਧ ਲੋੜ ਹੈ ਕਿਉਂਕਿ ਉਨ੍ਹਾਂ ਦੇ ਵਾਰਿਸ ਪੂਰੀ ਤਰ੍ਹਾਂ ਨਾਲ ਅਸਫਲ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਘਰੇਲੂ ਜੰਗ ਦੀ ਸਥਿਤੀ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...