September 2, 2026, 2:54 pm
----------- Advertisement -----------
HomeNewsLatest Newsਸੂਬੇ 'ਚ ਹਾਈ ਅਲਰਟ ਤੋਂ ਬਾਅਦ ਬੁਲਾਈ ਗਈ ਐਮਰਜੈਂਸੀ ਮੀਟਿੰਗ

ਸੂਬੇ ‘ਚ ਹਾਈ ਅਲਰਟ ਤੋਂ ਬਾਅਦ ਬੁਲਾਈ ਗਈ ਐਮਰਜੈਂਸੀ ਮੀਟਿੰਗ

Published on

----------- Advertisement -----------

ਵੀਰਵਾਰ ਕਰੀਬ 12 :15 ਵਜੇ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਜ਼ਿਲ੍ਹਾ ਕਚਹਿਰੀ ਦੀ ਤੀਜੀ ਮੰਜਿਲ ਤੇ ਜ਼ਬਰਦਸਤ ਧਮਾਕਾ ਹੋਇਆ । ਜਿਸ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਗੰਭੀਰ ਜ਼ਖਮੀ ਹੋਏ । ਕੋਰਟ ਕੰਪਲੈਕਸ ‘ਚ ਹਮਲੇ ਦੀ ਖ਼ਬਰ ਤੋਂ ਬਾਅਦ ਹਫੜਾ ਦਫੜੀ ਮੱਚ ਗਈ। ਜਿਸ ਤੋਂ ਤੁਰੰਤ ਬਾਅਦ ਪੰਜਾਬ ‘ਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੁਣ ਬੰਬ ਧਮਾਕੇ ਦੇ ਮੱਦੇਨਜ਼ਰ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੇਰ ਸ਼ਾਮ ਚੰਡੀਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ।


ਗ੍ਰਹਿ ਵਿਭਾਗ ਦੀ ਦੇਖ-ਰੇਖ ਕਰ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਸ ਨੂੰ ਆਤਮਘਾਤੀ ਹਮਲੇ ਹੋਣ ਤੋਂ ਇਨਕਾਰ ਨਹੀਂ ਕੀਤਾ। ਉਹਨਾਂ ਨੇ ਕਿਹਾ ਇਸ ਪਿੱਛੇ ਸਰਹੱਦ ਪਾਰ ਦੀ ਸਾਜ਼ਿਸ਼ ਵੀ ਹੋ ਸਕਦੀ ਹੈ। ਜਿਸ ਤੋਂ ਬਾਅਦ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਪੰਜਾਬ ਪੁਲਿਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਹ ਬਾਹਰੀ ਤਾਕਤਾਂ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਦੇਸ਼ ਦਾ ਮਾਹੌਲ ਵੀ ਵਿਗੜ ਜਾਵੇ। ਉਨ੍ਹਾਂ ਕਿਹਾ ਕਿ ਲੁਧਿਆਣਾ ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਵੀ ਇੱਥੇ ਪਹੁੰਚ ਗਈ ਹੈ। ਇਸ ਵਿਚ ਕੁਝ ਸੇਵਾਮੁਕਤ ਫੋਰੈਂਸਿਕ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ।


ਉਪ ਮੁੱਖ ਮੰਤਰੀ ਰੰਧਾਵਾ ਨੇ ਇਹ ਵੀ ਕਿਹਾ ਕਿ ਕੁਝ ਬਾਹਰੀ ਤਾਕਤਾਂ ਨਿਆਂਪਾਲਿਕਾ ਨੂੰ ਡਰਾਉਣਾ ਚਾਹੁੰਦੀਆਂ ਹਨ ਪਰ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਅਦਾਲਤੀ ਕੰਪਲੈਕਸਾਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ। ਇਸ ਲਈ 17 ਕਰੋੜ ਰੁਪਏ ਦੇ ਫੰਡ ਦੀ ਮੰਗ ਵੀ ਕੀਤੀ ਗਈ ਹੈ। ਅਦਾਲਤਾਂ ਦੇ ਨਾਲ-ਨਾਲ ਡੀਸੀ ਦਫ਼ਤਰ ਵਰਗੇ ਸਾਰੇ ਦਫ਼ਤਰਾਂ ਵਿੱਚ ਸੁਰੱਖਿਆ ਵਧਾਈ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਜਿਸ ਦਿਨ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਲੁਧਿਆਣਾ ਵਿੱਚ ਰੈਲੀ ਸੀ, ਉਸ ਦਿਨ ਇਹ ਧਮਾਕਾ ਹੋਇਆ। ਸਰਕਾਰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਜਿਸ ਥਾਂ ‘ਤੇ ਮੁੱਖ ਮੰਤਰੀ ਦੀ ਰੈਲੀ ਹੋਣੀ ਸੀ, ਉਹ ਇੱਥੋਂ 22 ਕਿਲੋਮੀਟਰ ਦੀ ਦੂਰੀ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...