ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦਸ ਦਈਏ ਕਿ ਮਾਸਟਰ ਬਲਦੇਵ ਸਿੰਘ ਜੈਤੋ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸਨ। ਵੀਰਵਾਰ ਨੂੰ ਮਾਸਟਰ ਸਾਹਿਬ ਵੱਲੋ ਆਪ ਪਾਰਟੀ ਦੇ ਸੁਪਰੀਮੋ ਨੂੰ ਇੱਕ ਪੱਤਰ ਲਿਖਿਆ ਅਤੇ ਤੁਰੰਤ ਪ੍ਰਭਾਵ ਨਾਲ ਅਸਤੀਫਾ ਮੰਜੂਰ ਕਰਨ ਦੀ ਮੰਗ ਕੀਤੀ ਗਈ। ਮਾਸਟਰ ਬਲਦੇਵ ਸਿੰਘ ਵੱਲੋਂ ਅਜੇ ਅਸਤੀਫੇ ਦੇ ਕਾਰਨਾਂ ਨੂੰ ਸਪਸ਼ਟ ਨਹੀਂ ਕੀਤਾ ਗਿਆ।