November 17, 2026, 4:28 pm
----------- Advertisement -----------
----------- Advertisement -----------
HomeNewsPolitics

Politics

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਰਾਹੁਲ ਗਾਂਧੀ ਨੇ ਦਿੱਤਾ ਬਿਆਨ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ ਹੈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਸੋਸ਼ਲ ਮੀਡੀਆ ਰਾਹੀਂ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿਟਰ ਹੈਂਡਲ ਤੇ ਲਿਖਿਆ...

ਅਬੋਹਰ ਤੋਂ ਕਾਂਗਰਸ ਉਮੀਦਵਾਰ ਸੰਦੀਪ ਜਾਖੜ 5471 ਵੋਟਾਂ ਨਾਲ ਜਿੱਤੇ

ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਜਾਖੜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਦੀਪ ਕੰਬੋਜ ਨੂੰ 5471 ਵੋਟਾਂ ਨਾਲ ਹਰਾ ਕੇ ਜੇਤੂ ਰਹੇ |

ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਕੀਤਾ ਸੰਬੋਧਨ ਕਿਹਾ- ਪੰਜਾਬ ਹੁਣ ਫਾਰਮ ਹਾਊਸ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗਾ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਸੰਗਰੂਰ ਵਿੱਚ ਪਹਿਲੀ ਵਾਰ ਆਪਣੇ ਘਰ ਦੀ ਛੱਤ...

ਹਲਕਾ ਮਾਨਸਾ ‘ਚ ਸਿੱਧੂ ਮੂਸੇਵਾਲਾ ਵੱਡੇ ਫ਼ਰਕ ਨਾਲ ਹਾਰਿਆ

ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਵਿਜੈ ਸਿੰਗਲਾ ਨੇ 62723 ਦੇ ਵੱਡੇ ਫ਼ਰਕ ਨਾਲ ਹਰਾਇਆ। ਵਿਧਾਨ ਸਭਾ ਹਲਕਾ ਮਾਨਸਾ ਤੋਂ 'ਆਪ' ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਕਾਂਗਰਸ ਉਮੀਦਵਾਰ ਤੇ...

ਮਲੇਰਕੋਟਲਾ ਤੋਂ “ਆਪ” ਦੇ ਉਮੀਦਵਾਰ ਜਮੀਲ ਉਰ ਰਹਿਮਾਨ ਜੇਤੂ; ਰਜ਼ੀਆ ਸੁਲਤਾਨਾ ਨੂੰ ਹਰਾਇਆ

ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਮੀਲ ਉਰ ਰਹਿਮਾਨ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ। 

ਭਗਵੰਤ ਮਾਨ ਨੇ ‘ਆਪ’ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ

ਭਗਵੰਤ ਮਾਨ ਨੇ ਸੰਗਰੂਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਈਮਾਨਦਾਰ ਰਾਜਨੀਤੀ ਦੇ ਪੱਖ ‘ਚ ਫਤਵਾ ਦੇਣ ਲਈ ਪੰਜਾਬ ਦੇ ਸ਼ੁੱਭ ਚਿੰਤਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ...

ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਚੋਂ 13 ਸੀਟਾਂ ‘ਤੇ ਆਪ ਦੀ ਜਿੱਤ

ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਵਿਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। 14 ਸੀਟਾਂ ਵਿਚੋਂ ਆਪ ਨੇ 13 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਵਿਚ ਗੁਰਪ੍ਰੀਤ ਸਿੰਘ ਗੋਗੀ,...

ਭਦੌੜ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਚਮਕੌਰ ਸਾਹਿਬ ਤੋਂ ਵੀ ਚੋਣ ਹਾਰੇ

ਚਮਕੌਰ ਸਾਹਿਬ, 10 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਹਲਕਾ ਚਮਕੌਰ ਸਾਹਿਬ ਤੋਂ ਵੀ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਦੇ ਉਮਦੀਵਾਰ ਚਰਨਜੀਤ ਸਿੰਘ ਨੇ ਹਰਾਇਆ ਹੈ। ਇਸ ਤੋਂ ਪਹਿਲਾਂ ਹਲਕਾ ਭਦੌੜ ਤੋਂ ਵੀ ਚਰਨਜੀਤ ਸਿੰਘ...

ਹਲਕਾ ਗਿੱਲ ਤੋਂ ਆਪ ਦੇ ਜੀਵਨ ਸਿੰਘ ਸੰਗੋਵਾਲ ਵੱਡੀ ਲੀਡ ਨਾਲ ਜੇਤੂ

ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਸੰਗੋਵਾਲ 92173 ਵੋਟਾਂ ਲੈ ਕੇ 57288 ਦੀ ਵੱਡੀ ਲੀਡ ਨਾਲ ਹਲਕਾ ਗਿੱਲ ਦੇ ਪੁਰਾਣੇ ਸਾਰੇ ਰਿਕਾਰਡ ਤੋੜ ਕੇ ਚੋਣ ਜਿੱਤ ਗਏ। ਜਦ ਕਿ ਮੋਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਚੋਣ ਹਾਰ...

ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਨੇ ਕੀਤੀ ਜਿੱਤ ਹਾਸਿਲ

ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ। ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਜਿੱਤ ਗਏ ਹਨ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਹਾਰ ਗਏ ਅਤੇ ‘ਆਪ’...