April 22, 2026, 4:52 pm
----------- Advertisement -----------
HomeNewsPoliticsਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ: ਜਲਦ ਹੋਵੇਗਾ ਐਲਾਨ

ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ: ਜਲਦ ਹੋਵੇਗਾ ਐਲਾਨ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ। ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਤਿਆਰ ਹੋ ਗਈ ਹੈ, ਜਿਸ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਪਾਰਟੀਆਂ ਨਾਲ ਗਠਜੋੜ ਹੋਵੇਗਾ, ਜੋ ਪਾਰਟੀਆਂ ਦੀਆਂ ਨੀਤੀਆਂ ਨੂੰ ਰਾਸ ਆਉਂਦਾ ਦਿਖਾਈ ਦੇਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਗਠਜੋੜ ਕਰਨ ਲਈ ਬਿਆਨਬਾਜ਼ੀ ਕਰ ਰਹੇ ਹਨ ਪਰ ਉਨ੍ਹਾਂ ਨਾਲ ਅਜੇ ਤਕ ਇਸ ਸਬੰਧੀ ਕੋਈ ਮੀਟਿੰਗ ਜਾਂ ਗੱਲਬਾਤ ਨਹੀਂ ਹੋਈ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਚਾਹੁੰਦਾ ਹੈ ਕਿ ਪੰਜਾਬ ਵਿਚ ਲੋਕ-ਹਿਤੈਸ਼ੀ ਪਾਰਟੀ ਬਣੇ, ਜਿਸ ਵਿਚ ਉਨ੍ਹਾਂ ਦਾ ਯੋਗਦਾਨ ਹੋਵੇ ਪਰ ਸਾਡੀ ਪਾਰਟੀ ਦਾ ਕੋਈ ਵੀ ਆਗੂ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ’ਚ ਉਹ ਆਪਣੀ ਪਾਰਟੀ ਦਾ ਮੁੱਖ ਮੰਤਰੀ ਬਣਾਉਣਾ ਨਹੀਂ ਚਾਹੁੰਦੇ ਬਲਕਿ ਉਨ੍ਹਾਂ ਦਾ ਮੁੱਖ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਕਾਲੀ ਦਲ ਦੇ ਕਬਜ਼ੇ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਅਤੇ ਬਾਦਲ ਵਿਰੁੱਧ ਝੰਡਾ ਬੁਲੰਦ ਕਰਨ ਵਾਲੇ ਸਾਰੇ ਹੀ ਸਿਆਸੀ, ਗੈਰ-ਸਿਆਸੀ ਆਗੂ ਅਤੇ ਸੰਤ ਸਮਾਜ ਦੇ ਆਗੂਆਂ ਨੂੰ ਨਾਲ ਲੈ ਕੇ ਇਹ ਚੋਣਾਂ ਜਿੱਤੇਗਾ।

ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਜਥੇਦਾਰ ਕੇਵਲ ਸਿੰਘ ਕੱਦੋਂ ਨੇ ਕਿਹਾ ਕਿ ਅੱਜ ਟਕਸਾਲੀ ਅਕਾਲੀ ਵਰਕਰ ਨਿਰਾਸ਼ ਹੋ ਕੇ ਘਰ ਬੈਠਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਵਰਕਰਾਂ ਨੂੰ ਅਣਗੌਲਿਆਂ ਕਰ ਕੇ ਸ਼ਰਮਾਏਦਾਰਾਂ ਦਾ ਆਗੂ ਬਣ ਗਿਆ ਹੈ, ਜਿਸ ਦਾ ਖਮਿਆਜ਼ਾ ਉਸ ਨੂੰ 2017 ਦੀਆਂ ਚੋਣਾਂ ’ਚ ਭੁਗਤਣਾ ਪਿਆ ਅਤੇ 2022 ਦੀਆਂ ਚੋਣਾਂ ’ਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸਨ, ਤਾਂ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅੱਗੇ ਹਰੇਕ ਮੀਟਿੰਗ ’ਚ ਆਵਾਜ਼ ਉਠਾਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਪਰ ਹਮੇਸ਼ਾ ਇਹ ਕਹਿ ਕੇ ਪੱਲ੍ਹਾ ਝਾੜ ਲਿਆ ਜਾਂਦਾ ਕਿ ‘ਸਿਟ’ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਰਹੀਆਂ ਤਾਂ ਉਨ੍ਹਾਂ ਪਾਰਟੀਆਂ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਜਥੇਦਾਰ ਢੀਂਡਸਾ ਨੇ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹਨ, ਉਸ ਸਬੰਧੀ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...