June 4, 2026, 7:31 pm
----------- Advertisement -----------
HomeNewsNational-Internationalਕੇਜਰੀਵਾਲ ਦੇ ਟਾਕਰੇ ਲਈ ਰਾਹੁਲ ਗਾਂਧੀ ਪੰਜਾਬ ਦੇ ਚੋਣ ਮੈਦਾਨ 'ਚ

ਕੇਜਰੀਵਾਲ ਦੇ ਟਾਕਰੇ ਲਈ ਰਾਹੁਲ ਗਾਂਧੀ ਪੰਜਾਬ ਦੇ ਚੋਣ ਮੈਦਾਨ ‘ਚ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਟਾਕਰੇ ਲਈ ਕਾਂਗਰਸ ਰਾਹੁਲ ਗਾਂਧੀ ਨੂੰ ਪੰਜਾਬ ਦੇ ਚੋਣ ਮੈਦਾਨ ਵਿੱਚ ਉਤਾਰ ਰਹੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਰਾਹੁਲ ਗਾਂਧੀ ਖੁਦ ਕਰਨਗੇ। ਸੂਤਰਾਂ ਮੁਤਾਬਕ ਉਹ 25 ਤੋਂ 30 ਦਸੰਬਰ ਵਿਚਾਲੇ ਪੰਜਾਬ ਦਾ ਦੌਰਾ ਕਰ ਸਕਦੇ ਹਨ। ਦੱਸ ਦਈਏ ਕਿ ਹੁਣ ਤੱਕ ਦੇ ਚੋਣ ਸਰਵੇਖਣਾਂ ਮੁਤਾਬਕ ਇਸ ਵਾਰ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਈ ਦੌਰੇ ਕਰਕੇ ਚੋਣ ਮੁਹਿੰਮ ਭਖਾ ਲਈ ਹੈ ਪਰ ਕਾਂਗਰਸ ਇਸ ਵਿੱਚ ਫਾਡੀ ਨਜ਼ਰ ਆ ਰਹੀ ਹੈ।

ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ 22 ਦਸੰਬਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਅਗਲੀਆਂ ਚੋਣਾਂ ਲਈ ਚੋਣ ਪ੍ਰਚਾਰ ਦੀ ਰਣਨੀਤੀ ਤਿਆਰ ਕੀਤੀ ਗਈ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ਵਿੱਚ ਜਲਦ ਹੀ ਰਾਹੁਲ ਗਾਂਧੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਤੇ ਜਲਦ ਸਿਆਸੀ ਰੈਲੀ ਦੀ ਥਾਂ ਤੇ ਤਾਰੀਖ਼ ਬਾਰੇ ਦੱਸ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...