ਕਿਸਾਨਾਂ ਦੀਆ ਤਿੰਨੋ ਮੰਗਾ ਪੂਰੀਆਂ ਹੋਣ ਉਪਰੰਤ ਕਿਸਾਨ ਜਥੇਬੰਦੀਆਂ ਵੱਲੋਂ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ ਗਿਆ । ਕਿਸਾਨ ਅੰਦੋਲਨ ਦੇ ਚਲਦਿਆ ਸਾਰੇ ਟੋਲ ਪਲਾਜ਼ੇ ਬੰਦ ਸਨ ਅਤੇ ਹੁਣ ਇਹਨਾਂ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ ਸਰਕਾਰ ਵੱਲੋਂ ਟੋਲ ਪਲਾਜ਼ੇ ਦੀਆ ਦਰਾ ਵਧਾਉਣ ਦੀ ਗੱਲ ਵੀ ਆਖੀ ਜਾ ਰਹੀ ਹੈ । ਇਸ ਦੌਰਾਨ ਕਿਸਾਨ ਨੇਤਾ ਰਾਕੇਸ਼ ਟਕੈਤ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੌਲ ਪਲਾਜ਼ੇ ਬੰਦ ਸਨ ਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ ਤੇ ਘਾਟਾ ਪੂਰਾ ਕਰਨ ਲਈ ਉਸ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਟੌਲ ਪਲਾਜ਼ੇ ਦੀ ਦਰ ਵਿਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੌਲ ਪਲਾਜ਼ੇ ਬੰਦ ਕਰਵਾ ਦੇਣਗੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਣਕ ਤੇ ਝੋਨੇ ਦਾ ਭਾਅ ਸਿਰਫ ਦੋ-ਢਾਈ ਫੀਸਦ ਵਧਾਉਂਦੀ ਹੈ, ਉਸੇ ਤਰਜ਼ ’ਤੇ ਹੀ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਜਾਂ ਉਨ੍ਹਾਂ ਨਾਲ ਖੁੰਦਕ ਕੱਢਣ ਦੀ ਆੜ ਹੇਠ ਜੇ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ। ਸਰਕਾਰ ਵੱਲੋਂ ਨਵੀਆਂ ਵਧੀਆ ਹੋਈਆਂ ਦਰਾਂ ਨੂੰ ਵੀ ਪੇਸ਼ ਕੀਤਾ ਜਾ ਚੁੱਕਿਆ ਹਨ।