September 6, 2026, 9:25 am
----------- Advertisement -----------
HomeNewsLatest Newsਮਜੀਠੀਆ ਦਾ ਅਕਸ ਵਿਗਾੜਨ ਲਈ ਜਾਣ ਬੁੱਝ ਕੇ ਚੋਣਵੀਂ ਜਾਣਕਾਰੀ ਮੀਡੀਆ ਨੁੰ...

ਮਜੀਠੀਆ ਦਾ ਅਕਸ ਵਿਗਾੜਨ ਲਈ ਜਾਣ ਬੁੱਝ ਕੇ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕੀਤੀ ਜਾ ਰਹੀ ਹੈ : ਯੂਥ ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 27 ਦਸੰਬਰ : ਯੂਥ ਅਕਾਲੀ ਦਲ ਨੇ ਅੱਜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਅਕਸ ਖਰਾਬ ਕਰਨ ਲਈ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕਰਨ ਦੀ ਨਿਖੇਧੀ ਕੀਤੀ ਤੇ ਪਾਰਟੀ ਨੇ ਸਰਕਾਰ ਨੁੰ ਇਸ ਘਟੀਆ ਹਰਕਤ ਲਈ ਮੁਆਫੀ ਮੰਗਣ ਵਾਸਤੇ ਆਖਿਆ।
ਅੱਜ ਦੁਪਹਿਰ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਬੁਲਾਰੇ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇੲ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਅਕਸ ਵਿਗਾੜਨ ਲਈ ਚੋਣਵੀਂ ਜਾਣਕਾਰੀ ਮੀਡੀਆ ਨੂੰ ਲੀਕ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਹਰ ਕੋਈ ਜਾਣਦਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਉਸਦੇ ਮੌਜੂਦਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਸੰਬੰਧਾਂ ਦੀ ਪੋਲ ਕਿਸਨੇ ਖੋਲ੍ਹੀ ਸੀ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸੂਬੇ ਦੀਆਂ ਜੇਲ੍ਹਾਂ ਇਹਨਾਂ ਗੈਂਗਸਟਰਾਂ ਲਈ ਸਵਰਗ ਬਣੀਆਂ ਹੋਈਆਂ ਹਨ ਤੇ ਇਹ ਆਪਣਾ ਨੈਟਵਰਕ ਇਹਨਾਂ ਜੇਲ੍ਹਾਂ ਵਿਚੋਂ ਚਲਾ ਰਹੇ ਹਨ।
ਉਹਨਾਂ ਕਿਹਾ ਕਿ ਉਹ ਜੱਗੂ ਭਗਵਾਨਪੁਰੀਆ ਦੇ ਸੰਬੰਧ ਮਜੀਠੀਆ ਨਾਲ ਸਾਬਤ ਕਰਨ ਵਾਸਤੇ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕੀਤੇ ਜਾਣ ਦੇ ਕਾਰੇ ਵੇਖ ਕੇ ਹੈਰਾਨ ਹਨ। ਉਹਨਾਂ ਕਿਹਾ ਕਿ ਜਦੋਂ ਉਹਨਾਂ ਤੱਥਾਂ ਦੀ ਘੋਖ ਕੀਤੀ ਤਾਂ ਸਾਹਮਣੇ ਆਇਆ ਕਿ ਇਹ ਰਿਪੋਰਟ ਸਾਬਕਾ ਪੁਲਿਸ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤਿਆਰ ਕੀਤੀ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਹਰ ਕੋਈ ਜਾਣਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਦੀ ਪੁਸ਼ਤ ਪਨਾਹੀ ਕਿਸਨੇ ਕੀਤੀ ਤੇ ਕਿਸਦੀਆਂ ਹਦਾਇਤਾਂ ’ਤੇ ਉਸਨੇ ਅਜਿਹੀਆਂ ਰਿਪੋਰਟਾਂ ਬਣਾਈਆਂ।
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮੀਡੀਆ ਨੂੰ ਚੋਣਵੀਂ ਜਾਣਕਾਰੀ ਦੇ ਕੇ ਸਾਬਕਾ ਮੰਤਰੀ ਸਰਦਾਰ ਮਜੀਠੀਆ ਦਾ ਅਕਸ ਵਿਗਾੜਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੁੰ ਇਕ ਵਿਲੇਨ ਵਜੋਂ ਪੇਸ਼ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜਦੋਂ ਕਿ ਹਰ ਕੋਈ ਜਾਣਦਾ ਹੈ ਕਿ ਉਹਨਾਂ ਨੇ ਹੀ ਜੱਗੂ ਭਗਵਾਨਪੁਰੀਆ ਦੇ ਗ੍ਰਹਿ ਮੰਤਰੀ ਨਾਲ ਸੰਬੰਧ ਬੇਨਕਾਬ ਕੀਤੇ ਸਨ। ਉਹਨਾਂ ਕਿਹਾ ਕਿ ਭਗਵਾਨਪੁਰੀਆ ਦੀ ਮਾਂ ਸੁਖਜਿੰਦਰ ਸਿੰਘ ਰੰਧਾਵਾ ਦੇ ਹਲਕੇ ਵਿਚ ਪੈਂਦੇ ਪਿੰਡ ਦੀ ਹੀ ਬਿਨਾਂ ਮੁਕਾਬਲਾ ਸਰਪੰਚ ਚੁਣੀ ਗਈ ਸੀ, ਇਹ ਸਭ ਜਾਣਦੇ ਹਨ। ਉਹਨਾਂ ਕਿਹਾ ਕਿ ਕਿਸ ਦੀਆਂ ਹਦਾਇਤਾਂ ’ਤੇ ਭਗਵਾਨਪੁਰੀਆ ਨੁੰ ਜੇਲ੍ਹ ਵਿਚ ਜਨਮ ਦਿਨ ਦੀਆਂ ਪਾਰਟੀਆਂ ਕਰਨ ਦੀ ਆਗਿਆ ਦਿੱਤੀ ਗਈ, ਇਹ ਵੀ ਸਭ ਜਾਣਦੇ ਹਨ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਨੇ ਡੀ ਜੀ ਪੀ ਕੋਲ ਭਗਵਾਨਪੁਰੀਆ ਤੇ ਹੋਰ ਗੈਂਗਸਟਰਾਂ ਦੇ ਖਿਲਾਫ ਸ਼ਿਕਾਇਤ ਦਾਇਰ ਕੀਤੀ ਸੀ ਪਰ ਹੁਣ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਰਕਾਰ ਚੋਣਵੀ ਜਾਣਕਾਰੀ ਲੀਕ ਕਰ ਰਹੀ ਹੈ ਇਹ ਇਸ ਗੱਲ ਤੋਂ ਵੀ ਜ਼ਾਹਰ ਹੁੰਦਾ ਹੈ ਕਿਉਂਕਿ ਸਰਕਾਰ ਨੇ ਨਾਭਾ ਜੇਲ੍ਹ ਵਿਚ ਮਹਿੰਦਰ ਸਿੰਘ ਬਿੱਟੂ ਦੇ ਕਤਲ ਅਤੇ ਇਸੇ ਤਰੀਕੇ ਅੰਮ੍ਰਿਤਸਰ ਜੇਲ੍ਹ ਵਿਚ 2700 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੇ ਮੁਲਜ਼ਮ ਗੁਰਪਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਪਰਮਬੰਸ ਸਿੰਘ ਰਮੋਾਦਾ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ ਚੇਤੇ ਕਰਵਾਇਆ ਕਿ ਉਹਨਾਂ ਦੀ ਸਰਕਾਰ ਦੇ ਦਿਨ ਗਿਣਤੀ ਦੇ ਬਾਕੀ ਰਹਿ ਗਏ ਹਨ ਅਤੇ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਝੁਠੇ ਤੇ ਆਧਾਰਹੀਣ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...