November 12, 2026, 3:08 am
----------- Advertisement -----------
HomeNewsPoliticsਕੇਜਰੀਵਾਲ ਨੇ ਰਸਤੇ 'ਚ ਗੱਡੀ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ, ਫ਼ਸਲਾਂ...

ਕੇਜਰੀਵਾਲ ਨੇ ਰਸਤੇ ‘ਚ ਗੱਡੀ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ, ਫ਼ਸਲਾਂ ਨੂੰ ਹੋਏ ਨੁਕਸਾਨ ਦੀ ਲਈ ਜਾਣਕਾਰੀ

Published on

----------- Advertisement -----------

ਰੂਪਨਗਰ: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਲ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨਸਭਾ ਖ਼ੇਤਰ ਸ਼੍ਰੀ ਚਮਕੌਰ ਸਾਹਿਬ ਪੁੱਜੇ। ਰਸਤੇ ਵਿੱਚ ਉਨਾਂ ਨੇ ਕਈਂ ਥਾਂਵਾਂ ‘ਤੇ ਗੱਡੀ ਰੋਕੇ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਬੇਮੌਸਮ ਬਾਰਿਸ਼ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਬਾਰੇ ਵਿੱਚ ਜਾਣਕਾਰੀ ਲਈ। ਸ਼੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚੰਨੀ ਲਗਾਤਾਰ ਤਿੰਨ ਬਾਰ ਵਿਧਾਇਕ ਦੀ ਚੋਣ ਜਿੱਤਦੇ ਆ ਰਹੇ ਹਨ। ਕੇਜਰੀਵਾਲ ਦਾ ਇਹ ਦੌਰਾ ਮੁੱਖ ਮੰਤਰੀ ਚੰਨੀ ਦੀ ਚਿੰਤਾ ਵਧਾਉਣ ਵਾਲਾ ਹੈ। ਕੇਜਰੀਵਾਲ ਨੇ ਕਿਸਾਨਾਂ ਤੋਂ ਪੁੱਛਿਆ ਕਿ ਕੀ ਤੁਸੀਂ ਲੋਕ ਬਦਲਾਅ ਚਾਹੁੰਦੇ ਹੋ? ਉੱਥੇ ਮੌਜੂਦ ਸਾਰੇ ਕਿਸਾਨਾਂ ਨੇ ਇੱਕ ਆਵਾਜ਼ ਵਿੱਚ ਕਿਹਾ, ਇਸ ਬਾਰ ਜ਼ਰੂਰ ਬਦਲਾਵ ਕਰਾਂਗੇ। ਤੁਸੀਂ ਪੂਰੀ ਹਿੰਮਤ ਨਾਲ ਲੜੋ। ਅਸੀਂ ਤੁਹਾਡੇ ਲਈ ਜਾਨ ਲਗਾ ਦੇਵਾਂਗੇ।” ਕੇਜਰੀਵਾਲ ਨੇ ਕਿਹਾ ਕਿ ਸਾਨੂੰ ਸਿਰਫ਼ ਤੁਹਾਡਾ ਸਾਥ ਚਾਹੀਦਾ ਹੈ ਹੋਰ ਕੁੱਝ ਨਹੀਂ। ਤੁਹਾਡੇ ਨਾਲ ਮਿਲਕੇ ਅਸੀਂ ਪੰਜਾਬ ਨੂੰ ਬਦਲਾਂਗੇ ਅਤੇ ਫ਼ਿਰ ਤੋਂ ਇਸਨੂੰ ਖੁਸ਼ਹਾਲ ਸੂਬਾ ਬਣਾਵਾਂਗੇ।


ਉੱਥੇ ਮੌਜੂਦ ਕਿਸਾਨਾਂ ਨੇ ਕੇਜਰੀਵਾਲ ਨੂੰ ਦੱਸਿਆ ਕਿ ਬੇਮੌਸਮ ਬਾਰਿਸ਼ ਦੇ ਕਾਰਨ ਫ਼ਸਲਾਂ ਖ਼ਰਾਬ ਹੋ ਗਈਆਂ ਹਨ। ਗੰਨੇ ਦੇ ਪੈਸੇ ਮਿਲੇ ਦੋ ਸਾਲ ਹੋ ਗਏ ਹਨ। ਬੱਚਿਆਂ ਨੂੰ ਨੌਕਰੀ ਨਹੀਂ ਮਿਲ ਰਹੀ ਹੈ। ਉਹ ਬੇਰੋਜ਼ਗਾਰੀ ਦੀ ਮਾਰ ਝੇਲ ਰਹੇ ਹਨ। ਸਰਕਾਰੀ ਸਕੂਲਾਂ ਅਤੇ ਕਾਲਜਾਂ ਦੀ ਹਾਲਤ ਬੇਹੱਦ ਖ਼ਰਾਬ ਹੈ। ਅਧਿਆਪਕਾਂ ਦੀ ਗਿਣਤੀ ਜਰੂਰਤ ਤੋਂ ਅੱਧੀ ਹੈ।ਸਰਕਾਰੀ ਹਸਪਤਾਲਾਂ ਦੇ ਹਾਲਤ ਵੀ ਬੇਹੱਦ ਖ਼ਰਾਬ ਹੈ। ਹਸਪਤਾਲਾਂ ਵਿੱਚ ਨਾ ਤਾਂ ਲੋੜੀਂਦੇ ਡਾਕਟਰ ਹਨ, ਨਾ ਹੀ ਜਾਂਚ ਦੀ ਵਿਵਸਥਾ ਅਤੇ ਨਾ ਹੀ ਦਵਾਈਆਂ ਉਪਲਬਧ ਰਹਿੰਦੀਆਂ ਹਨ। ਕਾਂਗਰਸ-ਅਕਾਲੀ ਨੇਤਾ ਲੋਕਾਂ ਨੂੰ ਮਿਲਣ ਨਹੀਂ ਆਉਂਦੇ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਉਸ ਸਿਰਫ਼ ਚੋਣਾਂ ਦੇ ਸਮੇਂ ਵੋਟ ਮੰਗਣ ਲਈ ਆਉਂਦੇ ਹਨ।


ਕੇਜਰੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ,” ਜਿਸ ਤਰਾਂ ਅਸੀਂ ਦਿੱਲੀ ਵਿੱਚ ਬਦਲਾਅ ਕੀਤਾ ਹੈ, ਉਸੀ ਤਰਾਂ ਪੰਜਾਬ ਨੂੰ ਵੀ ਬਦਲਾਂਗੇ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਚੰਗਾ ਬਣਾਵਾਂਗੇ ਅਤੇ ਲੋਕਾਂ ਨੂੰ ਮੁਫ਼ਤ ਵਿੱਚ ਚੰਗੀ ਸਿੱਖਿਆ ਅਤੇ ਇਲਾਜ ਦੀ ਸਹੂਲਤ ਉਪਲਬਧ ਕਰਵਾਵਾਂਗੇ। ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਤਰਾਂ ਹੀ ਪੰਜਾਬ ਦੇ ਲੋਕਾਂ ਨੂੰ ਵੀ ਸਾਰੀਆਂ ਜਰੂਰੀ ਸਹੂਲਤਾਂ ਮੁਹਈਆ ਕਰਵਾਏਗੀ ਅਤੇ ਆਮ ਲੋਕਾਂ ਦੇ ਜੀਵਨ ਨੂੰ ਆਸਾਨ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...