September 23, 2026, 10:23 pm
----------- Advertisement -----------
HomeNewsBreaking News5 ਜ਼ਿਲ੍ਹਿਆਂ ‘ਚ ਕੁਝ ਥਾਂਵਾਂ ‘ਤੇ ਮੁੜ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਵੱਲੋਂ...

5 ਜ਼ਿਲ੍ਹਿਆਂ ‘ਚ ਕੁਝ ਥਾਂਵਾਂ ‘ਤੇ ਮੁੜ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਵੱਲੋਂ ਦੇ ਹੁਕਮ

Published on

----------- Advertisement -----------

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜ਼ਿਆਦਾਤਰ ਸ਼ਾਂਤੀਪੂਰਵਕ ਸੰਪੰਨ ਹੋਈਆਂ ਹਨ। ਰਾਜ ਚੋਣ ਕਮਿਸ਼ਨ ਮੁਤਾਬਕ, 22 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਲਈ ਵੋਟਿੰਗ ਸੁਚਾਰੂ ਰਹੀ , ਕਿਤੇ ਵੀ ਜਾਨੀ ਨੁਕਸਾਨ ਜਾਂ ਵੱਡੀ ਝੜਪ ਦੀ ਖ਼ਬਰ ਨਹੀਂ ਮਿਲੀ।

ਪਰ ਕੁਝ ਥਾਵਾਂ ‘ਤੇ ਬੂਥ ਕੈਪਚਰਿੰਗ ਅਤੇ ਧਾਂਦਲੀ ਦੀਆਂ ਸ਼ਿਕਾਇਤਾਂ ਤੇ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ, ਕਮਿਸ਼ਨ ਨੇ ਪੰਜ ਜ਼ਿਲ੍ਹਿਆਂ ਵਿੱਚ ਚੋਣਾਂ ਮੁੜ ਕਰਵਾਉਣ ਦੇ ਹੁਕਮ ਦਿੱਤੇ ਹਨ।

ਮੁੜ ਪੋਲਿੰਗ ਵਾਲੀਆਂ ਥਾਵਾਂ ਹਨ:

ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਅਟਾਰੀ ਵਿੱਚ ਜ਼ੋਨ 08 (ਖਾਸਾ, ਬੂਥ 52-55) ਅਤੇ ਜ਼ੋਨ 17 (ਵਰਪਾਲ ਕਲਾਂ, ਬੂਥ 90,91,93-95)।

ਬਰਨਾਲਾ ਜ਼ਿਲ੍ਹੇ ਦੇ ਬਲਾਕ ਚੰਨਣਵਾਲ ਵਿੱਚ ਜ਼ੋਨ 04, ਪਿੰਡ ਰਾਏਸਰ ਪਟਿਆਲਾ (ਬੂਥ 20)।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟ ਭਾਈ ਅਤੇ ਗਿੱਦੜਬਾਹਾ ਵਿੱਚ ਪਿੰਡ ਬਬਾਣੀਆਂ (ਬੂਥ 63-64) ਅਤੇ ਪਿੰਡ ਮਧੀਰ (ਬੂਥ 21-22)।

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚੰਨ੍ਹੀਆ (ਪੋਲਿੰਗ ਸਟੇਸ਼ਨ 124)।

ਜਲੰਧਰ ਜ਼ਿਲ੍ਹੇ ਦੇ ਪੰਚਾਇਤ ਸੰਮਤੀ ਭੋਗਪੁਰ ਵਿੱਚ ਜ਼ੋਨ 04 (ਬੂਥ 72)।

ਇਹ ਮੁੜ ਪੋਲਿੰਗ 16 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਅਤੇ ਗਿਣਤੀ 17 ਦਸੰਬਰ ਨੂੰ ਆਮ ਗਿਣਤੀ ਨਾਲ ਕੀਤੀ ਜਾਵੇਗੀ। ਇਸ ਫ਼ੈਸਲੇ ਦਾ ਕਾਰਨ ਐਤਵਾਰ ਨੂੰ ਹੋਈਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਬੂਥ ਕੈਪਚਰਿੰਗ ਤੇ ਧਾਂਦਲੀ ਦੇ ਵਿਰੋਧ ਅਤੇ ਸ਼ਿਕਾਇਤਾਂ ਹਨ। ਅਕਾਲੀ ਦਲ ਨੇ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਪ੍ਰਭਾਵਿਤ ਥਾਵਾਂ ‘ਤੇ ਚੋਣਾਂ ਰੱਦ ਕੀਤੀਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...