October 14, 2026, 1:49 pm
----------- Advertisement -----------
HomeNewsBreaking Newsਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

Published on

----------- Advertisement -----------

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਵਿੰਦਰ ਝੋਟਾ ਦੇ ਪੁਰਾਣੇ ਸਾਥੀ ਦੱਸੇ ਜਾ ਰਹੇ ਜਸਵਿੰਦਰ ਸਿੰਘ ਉਰਫ਼ ਜੱਸੀ ਪੈਂਚਰ ਦੀ ਇੰਸਟਾਗ੍ਰਾਮ ਪੋਸਟ ਚਰਚਾ ‘ਚ ਹੈ। ਇਸ ਪੋਸਟ ਵਿੱਚ ਕਥਿਤ ਤੌਰ ਤੇ ਉਸ ਨੇ ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਹੈ ਤੇ ਅਸ਼ਵਨੀ ਨੂੰ ਵੀ ਨਿਸ਼ਾਨਾ ਬਣਾਉਣ ਸਬੰਧੀ ਧਮਕੀ ਦਿੱਤੀ ਹੈ। ਪੀਟੀਸੀ ਨਿਊਜ਼ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਵਾਇਰਲ ਪੋਸਟ ‘ਚ ਧਮਕੀ

ਜੱਸੀ ਪੈਂਚਰ ਨੇ ਆਪਣੀ ਪੋਸਟ ‘ਚ ਪਰਵਿੰਦਰ ਝੋਟਾ ਨਾਲ ਪੁਰਾਣੀ ਦੋਸਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਕਾਰ ਬੋਲਚਾਲ ਬੰਦ ਸੀ, ਪਰ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਇੱਕ ਸਹੁੰ ਖਾਧੀ ਸੀ। ਇਸ ਸਹੁੰ ਮੁਤਾਬਕ, ਦੋਵਾਂ ‘ਚੋਂ ਜੇਕਰ ਪਹਿਲਾਂ ਕਿਸੇ ਦੀ ਮੌਤ ਹੁੰਦੀ ਹੈ ਤਾਂ ਦੂਜਾ ਉਸ ਦੀ ਮੌਤ ਦਾ ਬਦਲਾ ਲਵੇਗਾ।

ਪੋਸਟ ‘ਚ ਕਥਿਤ ਤੌਰ ਤੇ ਇਹ ਵੀ ਕਿਹਾ ਗਿਆ ਹੈ ਕਿ ਪਰਵਿੰਰ ਝੋਟਾ ਦੀ ਮੌਤ ਦਾ ਬਦਲਾ ਲਿਆ ਜਾਵੇਗਾ ਤੇ ਗੋਲੀ ਦੇ ਬਦਲੇ ਗੋਲੀ ਚਲਾਉਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਅਸ਼ਵਨੀ ਨੂੰ ਲੈ ਕੇ ਵੀ ਧਮਕੀ ਭਰੇ ਸ਼ਬਦਾਂ ਦੀ ਚਰਚਾ ਹੋ ਰਹੀ ਹੈ। ਪੋਸਟ ‘ਚ ਜੱਸੀ ਪੈਂਚਰ ਵੱਲੋਂ ਕਥਿਤ ਤੌਰ ‘ਤੇ ਕਿਹਾ ਗਿਆ ਹੈ ਕਿ ਉਸ ਨੇ ਝੋਟੇ ਦੇ ਸਿਰ ਸੱਟ ਮਾਰਨ ਵਾਲੇ ਦਾ ਕਤਲ ਕਰ ਦਿੱਤਾ ਸੀ ਤੇ ਉਸ ਨੇ ਜੇਲ੍ਹ ਵੀ ਕੱਟੀ ਸੀ ਤੇ ਉਹ ਹੁਣ ਵੀ ਬਦਲਾ ਲਵੇਗਾ।

ਬੀਤੇ ਦਿਨ ਝੋਟਾ ਦਾ ਕਤਲ

ਪਰਵਿੰਦਰ ਝੋਟਾ 13 ਅਕਤੂਬਰ ਦੀ ਸਵੇਰ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਤੇ ਪਹੁੰਚਿਆ ਸੀ। ਝੋਟਾ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਅਸ਼ਵਨੀ ਆਪਣੇ ਮੈਡੀਕਲ ਸਟੋਰ ਤੋਂ ਗੈਰ-ਕਾਨੂੰਨੀ ਤੌਰ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਵੇਚ ਰਿਹਾ ਹੈ। ਇਹ ਪੂਰੀ ਘਟਨਾ ਝੋਟਾ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮ ਤੇ ਲਾਈਵ ਹੋ ਕੇ ਰਿਕਾਰਡ ਵੀ ਕੀਤੀ ਜਾ ਰਹੀ ਸੀ। ਇਸੇ ਦੌਰਾਨ ਝੋਟਾ ਦੇ ਸਟੋਰ ਮਾਲਕ ਅਸ਼ਵਨੀ ਕੁਮਾਰ ਦੀ ਬਹਿਸ ਹੋ ਗਈ। ਇਸ ਤੋਂ ਬਾਅਦ ਮੈਡੀਕਲ ਸਟੋਰ ਮਾਲਕ ਨੇ ਪਿਸਤੌਲ ਕੱਢ ਕੇ ਝੋਟਾ ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਘਟਨਾ ਚ ਝੋਟਾ ਦੇ ਚਾਰ ਹੋਰ ਸਾਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...