November 4, 2026, 10:01 pm
----------- Advertisement -----------
HomeNewsBreaking Newsਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ...

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

Published on

----------- Advertisement -----------

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੁਨਰ ਸੁਰਜੀਤ ਅਕਾਲੀ ਦਲ’ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕੋ ਮੰਚ ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸਾਂਝੀ ਲੜਾਈ ਲੜਨ ਨੂੰ ਸਮੇਂ ਦੀ ਮੁੱਖ ਲੋੜ ਕਰਾਰ ਦਿੱਤਾ ਹੈ। ਪ੍ਰੋ. ਚੰਦੂਮਾਜਰਾ ਦੇ ਇਸ ਕਦਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਵੱਖ-ਵੱਖ ਧੜਿਆਂ ਦੇ ਮੁੜ ਨੇੜੇ ਆਉਣ ਅਤੇ ਵੱਡੇ ਸਿਆਸੀ ਉਲਟਫੇਰ ਦੀਆਂ ਚਰਚਾਵਾਂ ਛਿੜ ਗਈਆਂ ਹਨ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਆਪਣੇ ਜਨਤਕ ਅਤੇ ਸਿਆਸੀ ਜੀਵਨ ਦੌਰਾਨ ਹਮੇਸ਼ਾ ਸੂਬੇ ਦੇ ਹੱਕਾਂ ਲਈ ਸੰਘਰਸ਼ਾਂ ਦੀ ਅਗਵਾਈ ਕੀਤੀ ਹੈ। ਪ੍ਰੰਤੂ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦੀ ਉਨ੍ਹਾਂ ਦੇ ਮਨ ਵਿੱਚ ਭਾਰੀ ਪੀੜ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਦੇ ਬਾਵਜੂਦ ਸਰਗਰਮ ਸਿਆਸੀ ਲਹਿਰ ਦੀ ਘਾਟ ਕਾਰਨ ਵਿਰੋਧ ਸਿਰਫ਼ ਅਖ਼ਬਾਰੀ ਬਿਆਨਾਂ ਤੱਕ ਸੀਮਤ ਹੋ ਕੇ ਰਹਿ ਗਿਆ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਸਿੱਧਾ ਫ਼ਾਇਦਾ ਪੰਥ ਵਿਰੋਧੀ ਤਾਕਤਾਂ ਉਠਾ ਰਹੀਆਂ ਹਨ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਇੱਕ ਸਾਂਝੀ ਮਜ਼ਬੂਤ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਜਥੇਬੰਦੀ ਤੋਂ ਵੱਖ ਹੋਣ ਦੇ ਕਾਰਨਾਂ ਬਾਰੇ ਖ਼ੁਲਾਸਾ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਥਕ ਏਕਤਾ ਲਈ ਇੱਕ ਮੰਚ ਤੇ ਇਕੱਠੇ ਹੋਣ ਦੀ ਕੀਤੀ ਅਪੀਲ ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ਤੇ ਦਿੱਤੇ ਪ੍ਰਤੀਕਰਮ ਤੋਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸ ਵਿੱਚ ਮੇਲ ਨਹੀਂ ਖਾਂਦੀ। ਇਸ ਲਈ ਦੋਵਾਂ ਧਿਰਾਂ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਉਨ੍ਹਾਂ ਪੁਨਰ ਸੁਰਜੀਤ ਅਕਾਲੀ ਦਲ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...