October 25, 2026, 4:52 pm
----------- Advertisement -----------
HomeNewsBreaking News28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ,...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

Published on

----------- Advertisement -----------

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਨਾ ਤੋੜਿਆ ਗਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...