ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲਗਿਆ ਹੈ। ਕਾਂਗਰਸ ਦੇ ਸਾਬਕਾ ਸਕੱਤਰ ਪ੍ਰਿੰਸ ਖੁੱਲਰ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ‘ਚ ਉਨ੍ਹਾਂ ਦਾ ਸੁਆਗਤ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਉਹ ਬੀਤੇ ਦਿਨਾਂ ‘ਚ ਇਹ ਕਾਂਗਰਸ ਦੇ ਤੀਜੇ ਲੀਡਰ ਹਨ ਜੋ ਕੈਪਟਨ ਦੀ ਪਾਰਟੀ ‘ਚ ਸ਼ਾਮਿਲ ਹੋਏ ਹਨ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਬਣਾਈ ਹੈ ਤੇ ਉਨ੍ਹਾਂ ਨੇ ਭਾਜਪਾ ਤੇ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਨ ਦੀ ਗੱਲ ਕਹਿ ਹੈ।