September 21, 2026, 9:49 pm
----------- Advertisement -----------
HomeNewsBreaking Newsਅੰਗ ਟ੍ਰਾਂਸਪਲਾਂਟ ’ਚ ਮਹਿਲਾਵਾਂ ਨੂੰ ਦਿਓ ਪਹਿਲ, ਸਿਹਤ ਮੰਤਰਾਲੇ ਨੇ ਸੂਬਿਆਂ ਤੇ...

ਅੰਗ ਟ੍ਰਾਂਸਪਲਾਂਟ ’ਚ ਮਹਿਲਾਵਾਂ ਨੂੰ ਦਿਓ ਪਹਿਲ, ਸਿਹਤ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤੀ ਸਲਾਹ

Published on

----------- Advertisement -----------

 ਕੇਂਦਰੀ ਸਿਹਤ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅੰਗਾਂ ਦੇ ਟ੍ਰਾਂਸਪਲਾਂਟ ਦੀ ਉਡੀਕ ਸੂਚੀ ’ਚ ਮਹਿਲਾ ਮਰੀਜ਼ਾਂ ਨੂੰ ਪਹਿਲ ਦੇਣ ਲਈ ਕਿਹਾ ਹੈ। ਮੰਤਰਾਲੇ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਅੰਗਾਂ ਦੀ ਟ੍ਰਾਂਸਪਲਾਂਟ ਦਗੀ ਉਡੀਕ ਕਰ ਰਹੇ ਮ੍ਰਿਤ ਦਾਨੀਆਂ ਦੇ ਨੇੜਲੇ ਸਬੰਧੀਆਂ ਨੂੰ ਪਹਿਲ ਦਿਓ। ਰਾਸ਼ਟਰੀ ਅੰਗ ਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐੱਨਓਟੀਟੀਓ) ਵੱਲੋਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਾਰੀ ਐਡਵਾਈਜ਼ਰੀ ’ਚ ਇਹ ਸੁਝਾਅ ਦਿੱਤੇ ਗਏ ਹਨ। ਇਹ ਐਡਵਾਈਜ਼ਰੀ ਦੋ ਅਗਸਤ ਨੂੰ ਭਾਰਤੀ ਅੰਗਦਾਨ ਦਿਹਾੜੇ ਮੌਕੇ ਜਾਰੀ ਕੀਤੀ ਗਈ ਸੀ। ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਮ੍ਰਿਤਕ ਅੰਗਦਾਨੀਆਂ ਦਾ ਸਨਮਾਨਜਨਕ ਤਰੀਕੇ ਨਾਲ ਅੰਤਿਮ ਸੰਸਕਾਰ ਕੀਤਾ ਜਾਵੇ। ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ 15 ਅਗਸਤ, 26 ਜਨਵਰੀ, ਸੂਬਾ ਸਥਾਪਨਾ ਦਿਹਾੜੇ ਵਰਗੇ ਜਨਤਕ ਪ੍ਰੋਗਰਾਮਾਂ ’ਚ ਸਨਮਾਨਿਤ ਕੀਤਾ ਜਾਵੇ। ਮ੍ਰਿਤਕ ਦਾਨੀ ਅੰਗ ਟ੍ਰਾਂਸਪਲਾਂਟ ਦੀ ਉਡੀਕ ਸੂਚੀ ’ਚ ਮਹਿਲਾ ਮਰੀਜ਼ਾਂ ਨੂੰ ਵਾਧੂ ਅੰਕ ਦੇਣ ਦਾ ਪ੍ਰਬੰਧ ਕੀਤਾ ਜਾਵੇ ਤਾਂਕਿ ਲਿੰਗ ਸਮਾਨਤਾ ਨੂੰ ਦੂਰ ਕੀਤਾ ਜਾ ਸਕੇ। ਜੇ ਕਿਸੇ ਮ੍ਰਿਤਕ ਦਾਨੀ ਦੇ ਨੇੜੇ ਸਬੰਧੀ ਨੂੰ ਅੰਗ ਟ੍ਰਾਂਸਪਲਾਂਟ ਦੀ ਲੋੜ ਹੈ ਤਾਂ ਉਸ ਨੂੰ ਪਹਿਲ ਦਿੱਤੀ ਜਾਵੇ। ਸੂਬੇ ਸੜਕ ਹਾਦਸਿਆਂ ਦੇ ਸ਼ਿਕਾਰ ਤੇ ਬ੍ਰੇਨ ਹੈਮਰੇਜ ਦੇ ਮਰੀਜ਼ਾਂ ’ਚ ਸੰਭਾਵੀ ਮ੍ਰਿਤਕ ਦਾਨੀਆਂ ਦੀ ਸਮੇਂ ’ਤੇ ਪਛਾਣ ਲਈ ਐਮਰਜੈਂਸੀ ਸੇਵਾ ਮੁਲਾਜ਼ਮਾਂ ਤੇ ਐਂਬੂਲੈਂਸ ਮੁਲਾਜ਼ਮਾਂ ਨੂੰ ਸਿਖਲਾਈ ਦੇਣ ਤੇ ਇਸ ਸਬੰਧ ’ਚ ਹਸਪਤਾਲ ਦੇ ਅੰਗਦਾਨ ਕੋਆਰਡੀਨੇਟਰ ਨੂੰ ਸੂਚਿਤ ਕਰਨ।

-ਲੋਕ ਜਾਗਰੂਕਤਾ ਸਰਗਰਮੀਆਂ ਨੂੰ ਹੱਲਾਸ਼ੇਰੀ ਦੇਣ ਲਈ ਸੂਬਿਆਂ ਨੂੰ ਬ੍ਰਾਂਡ ਅੰਬੈਸਡਰ ਨਿਯੁਕਤ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ।

-ਅੰਗਦਾਨ ਤੇ ਟ੍ਰਾਂਸਪਲਾਂਟ ’ਚ ਟ੍ਰਾਂਸਪਲਾਂਟ ਕੋਆਰਡੀਨੇਟਰਾਂ ਦੀ ਅਹਿਮ ਭੂਮਿਕਾ ਨੂੰ ਦੇਖਦੇ ਹੋਏ ਅੰਗ ਟ੍ਰਾਂਸਪਲਾਂਟ ਜਾਂ ਅੰਗ ਨਿਕਾਸੀ ਕਰਨ ਵਾਲੇ ਹਸਪਤਾਲਾਂ ’ਚ ਉਨ੍ਹਾਂ ਲਈ ਸਥਾਈ ਅਹੁਦਾ ਸਿਰਜਿਆ ਜਾਵੇ।

-ਅੰਗ ਟ੍ਰਾਂਸਪਲਾਂਟ ਜਾਂ ਟਿਸ਼ੂ ਬੈਂਕਿੰਗ ਕਰਨ ਵਾਲੇ ਹਸਪਤਾਲਾਂ/ਕੇਂਦਰਾਂ ਨੂੰ ਹਦਾਇਤ ਜਾਰੀ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਐੱਨਓਟੀਟੀਓ ਵੱਲੋਂ ਬਣਾਏ ਗਏ ਰਾਸ਼ਟਰੀ ਰਜਿਸਟਰੀ ਲਈ ਹਰੇਕ ਅੰਗ ਜਾਂ ਟਿਸ਼ੂ ਦਾਨੀ ਤੇ ਲੈਣ ਵਾਲੇ ਦਾ ਡਾਟਾ ਮੁਹੱਈਆ ਕਰਵਾਉਣਗੇ। ਪਾਲਣਾ ਨਾ ਕਰਨ ਦੀ ਹਾਲਤ ’ਚ ਸੂਬੇ ਕਾਰਵਾਈ ਕਰਨ ’ਤੇ ਵਿਚਾਰ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...