September 16, 2026, 2:55 pm
----------- Advertisement -----------
HomeNewsBreaking Newsਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

Published on

----------- Advertisement -----------

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਵਾਲਾਤੀ ਦੀ ਮੌਤ ਤੋਂ ਬਾਅਦ ਜੇਲ੍ਹ ਅੰਦਰ ਰੋਸ ਅਤੇ ਹੰਗਾਮੇ ਦੀ ਸਥਿਤੀ ਬਣ ਗਈ। ਮ੍ਰਿਤਕ ਦੀ ਪਛਾਣ ਪ੍ਰੀਤਪਾਲ ਸਿੰਘ ਵਜੋਂ ਹੋਈ ਹੈ, ਜੋ NDPS ਮਾਮਲੇ ਤਹਿਤ ਕਰੀਬ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ।

ਮਿਲੀ ਜਾਣਕਾਰੀ ਅਨੁਸਾਰ ਪ੍ਰੀਤਪਾਲ ਸਿੰਘ ਦੇ ਭਰਾ ਦੀ ਕੁਝ ਦਿਨ ਪਹਿਲਾਂ ਮੌਤ ਹੋਈ ਸੀ। ਉਹ ਆਪਣੇ ਭਰਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਤੋਂ ਬਾਹਰ ਆਇਆ ਸੀ। ਦੇਰ ਸ਼ਾਮ ਸਸਕਾਰ ਕਰਨ ਤੋਂ ਬਾਅਦ ਜਦੋਂ ਉਹ ਮੁੜ ਕੇਂਦਰੀ ਜੇਲ੍ਹ ਪਹੁੰਚਿਆ ਤਾਂ ਰਾਤ ਸਮੇਂ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਜੇਲ੍ਹ ਪ੍ਰਸ਼ਾਸਨ ਮੁਤਾਬਕ ਪ੍ਰੀਤਪਾਲ ਸਿੰਘ ਦਾ ਬਲੱਡ ਪ੍ਰੈਸ਼ਰ ਅਚਾਨਕ ਬਹੁਤ ਘੱਟ ਹੋ ਗਿਆ। ਜੇਲ੍ਹ ਦੇ ਮੈਡੀਕਲ ਅਧਿਕਾਰੀ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕੀਤਾ ਗਿਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਹਵਾਲਾਤੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਗਏ ਹਨ।

ਇੱਕ ਹਵਾਲਾਤੀ ਲਖਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਰਾਤ ਕਰੀਬ 12 ਵਜੇ ਪ੍ਰੀਤਪਾਲ ਦੀ ਤਬੀਅਤ ਬਹੁਤ ਖਰਾਬ ਹੋ ਗਈ ਸੀ ਅਤੇ ਉਸ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਜੇਲ੍ਹ ਅੰਦਰ ਬੰਦੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮੌਤ ਦਾ ਕਾਰਨ ਬਲੱਡ ਪ੍ਰੈਸ਼ਰ ਘਟਣਾ ਦੱਸਿਆ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜੁਡੀਸ਼ੀਅਲ ਇਨਕੁਆਇਰੀ ਤੋਂ ਬਾਅਦ ਹੀ ਹੋਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...