September 23, 2026, 6:04 pm
----------- Advertisement -----------
HomeNewsBreaking Newsਸ਼ਹੀਦ ਪ੍ਰਿਤਪਾਲ ਸਿੰਘ ਦਾ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, 4 ਮਹੀਨੇ...

ਸ਼ਹੀਦ ਪ੍ਰਿਤਪਾਲ ਸਿੰਘ ਦਾ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Published on

----------- Advertisement -----------

ਪੰਜਾਬ ਦੇ ਖੰਨਾ ਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਜਵਾਨ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜੰਗਲ ਵਿਚ ਅੱਤਵਾਦੀਆਂ ਵਿਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ। ਐਤਵਾਰ ਨੂੰ ਦੋਵਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਿੰਡ ਲਿਆਂਦੀਆਂ ਗਈਆਂ। ਲਾਂਸ ਨਾਇਕ ਸ਼ਹੀਦ ਪ੍ਰਿਤਵਾਲ ਸਿੰਘ ਦੀ ਦੇਹ ਪਿੰਡ ਪਹੁੰਚਣ ‘ਤੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਿਥੇ ਫੌਜੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਸੈਨਿਕ ਸਨਮਾਨ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਐੱਸਪੀ ਤੇਜਵੀਰ ਸਿੰਘ ਹੁੰਦਲ ਨੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀਆਂ। ਸ਼ਹੀਦ ਦੀ ਦੇਹ ਜਦੋਂ ਪਿੰਡ ਪਹੁੰਚੀ ਤਾਂ ਹਰ ਇਕ ਦੀ ਅੱਖ ਨਮ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਸ਼ਹੀਦ ਪ੍ਰਿਤਪਾਲ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਗਏ। ਸ਼ਹੀਦ ਦੀ ਦੇਹ ਦੇ ਵਾਹਨ ਅੱਗੇ ਬਾਈਕਾਂ ‘ਤੇ ਸਵਾਰ ਹੋ ਕੇ ਪਿੰਡ ਦੇ ਲੋਕਾਂ ਨੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਗਾਏ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ਼ਹੀਦ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਐਲਾਨ ਕੀਤਾ ਗਿਆ ਤੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਆਪ੍ਰੇਸ਼ਨ ਅਖਲ ਨੂੰ ਸਪੈਸ਼ਲ ਆਪ੍ਰੇਸ਼ਨ ਗਰੁੱਪ, ਜੰਮੂ-ਕਸ਼ਮੀਰ ਪੁਲਿਸ, ਫੌਜ ਤੇ CRPF ਅੰਜਾਮ ਦੇ ਰਹੇ ਹਨ ਤੇ ਇਹ 1 ਅਗਸਤ ਤੋਂ ਚੱਲ ਰਿਹਾ ਹੈ। ਜੰਗਲ ਵਿਚ ਅਜੇ ਹੋਰ ਵੀ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਦੋਵੇਂ ਪਾਸੇ ਤੋਂ ਫਾਇਰਿੰਗ ਜਾਰੀ ਹੈ। ਫੌਜ ਦੇ ਅਫਸਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ ਪੂਰੀ ਤਰ੍ਹਾਂ ਖਤਮ ਕੀਤੇ ਬਿਨਾਂ ਇਹ ਆਪ੍ਰੇਸ਼ਨ ਖਤਮ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...