May 1, 2026, 7:58 am
----------- Advertisement -----------
HomeNewsBreaking Newsਸਟੈਫੋਰਡਸ਼ਾਇਰ ‘ਚ ਪਹਿਲੇ ਸਿੱਖ ‘ਹਾਈ ਸ਼ੈਰਿਫ਼’ ਬਣੇ ਪ੍ਰਿਤਪਾਲ ਸਿੰਘ ਨਾਗੀ

ਸਟੈਫੋਰਡਸ਼ਾਇਰ ‘ਚ ਪਹਿਲੇ ਸਿੱਖ ‘ਹਾਈ ਸ਼ੈਰਿਫ਼’ ਬਣੇ ਪ੍ਰਿਤਪਾਲ ਸਿੰਘ ਨਾਗੀ

Published on

----------- Advertisement -----------

ਪੰਜਾਬੀਆਂ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ’ਤੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇੰਗਲੈਂਡ ਦੇ ਸ਼ਹਿਰ ਸਟੈਫੋਰਡਸ਼ਾਇਰ ਵਿੱਚ ਪ੍ਰਿਤਪਾਲ ਸਿੰਘ ਨਾਗੀ ਨੂੰ ਮਹਾਰਾਜਾ ਚਾਰਲਸ ਵੱਲੋਂ ‘ਹਾਈ ਸ਼ੈਰਿਫ਼’ (High Sheriff) ਨਿਯੁਕਤ ਕੀਤਾ ਗਿਆ ਹੈ। 

ਇਹ ਮਾਣ ਵਾਲੀ ਗੱਲ ਹੈ ਕਿ ਸਟੈਫੋਰਡਸ਼ਾਇਰ ਦੇ 1000 ਸਾਲਾਂ ਤੋਂ ਵੱਧ ਦੇ ਇਤਿਹਾਸ ਵਿੱਚ ਪ੍ਰਿਤਪਾਲ ਸਿੰਘ ਨਾਗੀ ਇਸ ਵੱਕਾਰੀ ਅਹੁਦੇ ’ਤੇ ਬਿਰਾਜਮਾਨ ਹੋਣ ਵਾਲੇ ਪਹਿਲੇ ਸਿੱਖ ਬਣ ਗਏ ਹਨ।

ਪ੍ਰਿਤਪਾਲ ਸਿੰਘ ਨਾਗੀ ਦਾ ਜਨਮ ਬਟਾਲਾ ਦੇ ਨਜ਼ਦੀਕੀ ਕਸਬਾ ਕਾਦੀਆਂ ਵਿੱਚ ਹੋਇਆ ਸੀ। ਉਹ ਮਹਿਜ਼ 16 ਸਾਲ ਦੀ ਉਮਰ ਵਿੱਚ ਯੂ.ਕੇ. ਚਲੇ ਗਏ ਸਨ। ਆਪਣੀ ਸਖ਼ਤ ਮਿਹਨਤ ਸਦਕਾ ਉਨ੍ਹਾਂ ਨੇ ਸਮਾਜ ਵਿੱਚ ਇੱਕ ਖ਼ਾਸ ਮੁਕਾਮ ਹਾਸਲ ਕੀਤਾ। ਸਾਲ 2014 ਵਿੱਚ ਉਨ੍ਹਾਂ ਨੂੰ ਸਟੈਫੋਰਡਸ਼ਾਇਰ ਦਾ ਡਿਪਟੀ ਲੈਫਟੀਨੈਂਟ ਬਣਾਇਆ ਗਿਆ ਸੀ।

ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸਮਾਜਿਕ ਸੇਵਾਵਾਂ ਨੂੰ ਦੇਖਦਿਆਂ ਸਾਲ 2017 ਵਿੱਚ ਸਵਰਗੀ ਮਹਾਰਾਣੀ ਐਲਿਜ਼ਾਬੈੱਥ ਵੱਲੋਂ ਉਨ੍ਹਾਂ ਨੂੰ ‘ਮੈਂਬਰ ਆਫ਼ ਦ ਆਰਡਰ ਆਫ਼ ਦ ਬ੍ਰਿਟਿਸ਼ ਐਂਪਾਇਰ’ (MBE) ਦੇ ਖ਼ਿਤਾਬ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਹੁਣ ‘ਹਾਈ ਸ਼ੈਰਿਫ਼’ ਬਣਨ ’ਤੇ ਉਨ੍ਹਾਂ ਦੇ ਜੱਦੀ ਪਿੰਡ ਕਾਦੀਆਂ ਅਤੇ ਪੂਰੇ ਪੰਜਾਬ ਵਿੱਚ ਖ਼ੁਸ਼ੀ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...