September 3, 2026, 1:09 pm
----------- Advertisement -----------
HomeNewsBreaking Newsਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

Published on

----------- Advertisement -----------

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ ਤੇ ਵੈਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਦਕਿ ਪੰਜਾਬ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਐਸੋਸੀਏਸ਼ਨ ਵੱਲੋਂ ਬਠਿੰਡਾ ਵਿਖੇ ਅੱਜ ਮਹਾਂਪੰਚਾਇਤ ਦਾ ਵੀ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਰਾਈਵਰ, ਕੰਡਕਟਰ ਅਤੇ ਬੱਸ ਮਾਲਕ ਸ਼ਾਮਿਲ ਹੋਣਗੇ।

ਪੰਜਾਬ ਸਕੂਲ ਅਤੇ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਬਠਿੰਡਾ ਦੀ ਅਨਾਜ ਮੰਡੀ ਵਿੱਚ ਇੱਕ ਮਹਾਂ-ਪੰਚਾਇਤ ਰੈਲੀ ਰੱਖੀ ਗਈ ਹੈ, ਜਿਸ ਵਿੱਚ ਪੰਜਾਬ ਭਰ ਦੇ ਸਾਰੇ ਡਰਾਈਵਰ ਕੰਡਕਟਰ ਅਤੇ ਬਸ ਮਾਲਕ ਸ਼ਾਮਿਲ ਹੋਣਗੇ। ‘ਲੰਬੇ ਸਮੇਂ ਤੋਂ ਮੰਗਾਂ ਨੂੰ ਕੀਤਾ ਜਾ ਰਿਹਾ ਅੱਖੋਂ-ਪਰੋਖੇ’

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਵੱਲੋਂ ਸਾਨੂੰ ਸਾਡੀਆਂ ਮੰਗਾਂ ਪ੍ਰਤੀ ਅੱਖੋ ਪਰੋਖੇ ਕੀਤਾ ਗਿਆ ਹੈ, ਕੋਈ ਵੀ ਟਰਾਂਸਪੋਰਟ ਅਧਿਕਾਰੀ ਅਤੇ ਨਾ ਹੀ ਕੋਈ ਮੰਤਰੀ ਸਾਨੂੰ ਸਮਾਂ ਤੱਕ ਨਹੀਂ ਦੇ ਰਿਹਾ, ਜਦਕਿ ਸਾਡੇ ਨਾਲ ਲੱਖਾਂ ਪਰਿਵਾਰ ਜੁੜੇ ਹੋਏ ਹਨ ਕਿਉਂਕਿ ਅਸੀਂ ਉਹਨਾਂ ਬੱਚਿਆਂ ਨੂੰ ਸਕੂਲਾਂ ਤੱਕ ਪਹੁੰਚਾਉਂਦੇ ਹਾਂ, ਜਿਨ੍ਹਾਂ ਬੱਚਿਆਂ ਦੇ ਮਾਪੇ ਸਾਡੇ ‘ਤੇ ਭਰੋਸਾ ਕਰਦੇ ਹਨ। ਸਾਡੇ ਨਾਲ ਹਜ਼ਾਰਾਂ ਡਰਾਈਵਰ-ਕੰਡਕਟਰ ਜੁੜੇ ਹੋਏ ਹਨ ਅਤੇ ਸਾਨੂੰ ਹੀ ਸਰਕਾਰਾਂ ਵੱਲੋਂ ਪਾਸੇ ਕੀਤਾ ਹੋਇਆ ਹੈ, ਟਰਾਂਸਪੋਰਟ ਪਾਲਸੀ, ਜੋ ਵੱਡੀਆਂ ਬੱਸਾਂ ਲਈ ਹੈ ਉਹੀ ਪਾਲਿਸੀ ਸਾਡੇ ਲਈ ਹੈ ਪਰ ਸਾਡੀਆਂ ਬੱਸਾਂ 50 ਕਿਲੋਮੀਟਰ ਚਲਦੀਆਂ ਹਨ ਅਤੇ ਦੂਸਰੀਆਂ ਬੱਸਾਂ 500-500 ਕਿਲੋਮੀਟਰ ਸੜਕਾਂ ‘ਤੇ ਚਲਦੀਆਂ ਹਨ।

ਆਗੂਆਂ ਨੇ ਕਿਹਾ ਕਿ ਸਾਡੇ ਲਈ ਅਲੱਗ ਪਾਲਸੀ ਬਣਾਉਣੀ ਚਾਹੀਦੀ ਹੈ ਕਿਉਂਕਿ ਅਸੀਂ ਛੋਟੇ ਲੈਵਲ ਦੇ ਛੋਟੇ ਟਰਾਂਸਪੋਰਟਰ ਹਾਂ, ਕਿਉਂਕਿ ਸਾਡੀ ਪਬਲਿਕ ਡੀਲਿੰਗ ਨਹੀਂ ਬੱਚਿਆਂ ਨਾਲ ਸੰਪਰਕ ਹੈ। ਜੇ ਸਰਕਾਰ ਨੇ ਸਾਡੀਆਂ ਮੰਗਾਂ  ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਜਿਲ੍ਹਾ ਲੈਵਲ ਤੋਂ ਸ਼ੁਰੂ ਹੋ ਜਾਣਗੇ, ਜਿਸ ਦਿਨ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ। ਅਸੀਂ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਸਾਡੇ ਨਾਲ ਗੱਲਬਾਤ ਕਰਕੇ ਇਹਨਾਂ ਮੰਗਾਂ ਨੂੰ ਪੂਰਾ ਕੀਤਾ ਜਾਵੇ।

ਕੀ ਹਨ ਮੰਗਾਂ ?

ਟਰਾਂਸਪੋਰਟ ਪਾਲਿਸੀ ਨੂੰ ਬਦਲਣਾ

ਸੜਕਾਂ ‘ਤੇ ਆਰਟੀਓ ਰਾਹੀਂ ਪਰੇਸ਼ਾਨ ਕਰਨਾ ਬੰਦ ਕਰਨਾ

ਭਾਰੀ ਟੈਕਸ ਨੂੰ ਘੱਟ ਕਰਨਾ ਅਤੇ ਟੈਕਸ ਵਿੱਚ ਛੂਟ ਦੇਣਾ

ਵਾਹਨਾਂ ਦੀ 15 ਸਾਲ ਤੋਂ ਵਧਾ ਕੇ 25 ਸਾਲ ਤੱਕ ਦੀ ਲਾਈਫ ਕਰਨਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...