ਪੰਜਾਬ ਵਿੱਚ ਚੋਣਾਂ ਦਾ ਮੌਸਮ ਆਪਣੇ ਸਿਖਰਾਂ ‘ਤੇ ਹੈ। ਸੱਤਾ ਦੀ ਲੜਾਈ ਆਪਣੇ ਅੰਤਿਮ ਪੜਾਅ ‘ਤੇ ਹੈ। ਸਾਰੀਆਂ ਪਾਰਟੀਆਂ ਦੇ ਦਿੱਗਜ ਆਪਣਾ ਪੂਰਾ ਜ਼ੋਰ ਅਜ਼ਮਾ ਰਹੀਆਂ ਹਨ। ਇਸਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗਾਂਧੀ ਪਰਿਵਾਰ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬੇ ‘ਚ ਪ੍ਰਚਾਰ ‘ਚ ਲੱਗੇ ਹੋਏ ਹਨ। ਪ੍ਰਿਯੰਕਾ ਗਾਂਧੀ ਅੱਜ ਲੁਧਿਆਣਾ ‘ਚ ਚੋਣ ਪ੍ਰਚਾਰ ਲਈ ਆ ਰਹੇ ਹਨ।
ਰਾਹੁਲ ਗਾਂਧੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਦੀ ਨਵੀਂ ਦਾਣਾ ਮੰਡੀ ਵਿਖੇ ਰੈਲੀ ਕਰਨਗੇ। ਇਸ ਤੋਂ ਇਲਾਵਾ ਉਹ ਸ਼ਾਮ 4 ਵਜੇ ਪੰਜਾਬ ਦੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਚੋਣ ਪ੍ਰਚਾਰ ਕਰਨਗੇ। ਦੂਜੇ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਦੁਪਹਿਰ 12 ਵਜੇ ਪੰਜਾਬ ਦੇ ਪਠਾਨਕੋਟ ਵਿੱਚ ਰੈਲੀ ਕਰੇਗੀ, ਜਦਕਿ ਲੁਧਿਆਣਾ ਵਿੱਚ ਉਹ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕਰੇਗੀ।












