ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 15 ਫਰਵਰੀ ਨੂੰ ਮੁੜ ਪੰਜਾਬ ਦੌਰੇ ‘ਤੇ ਆ ਰਹੇ ਹਨ। ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ‘ਚ ਕਾਂਗਰਸੀ ਉਮੀਦਵਾਰਾਂ ਲਈ ਰੋਡ ਸ਼ੋਅ ਕਰਨਗੇ। ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ‘ਚ ਕਾਂਗਰਸ ਪਾਰਟੀ ਦੀ ਮੁਹਿੰਮ ਸਿਖਰਾਂ ‘ਤੇ ਪੁੱਜ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਐਤਵਾਰ ਨੂੰ ਪੰਜਾਬ ਦੌਰੇ ‘ਤੇ ਹਨ ਤੇ ਪ੍ਰਚਾਰ ਦੌਰਾਨ ਪ੍ਰਿਯੰਕਾ ਗਾਂਧੀ ਨੇ ਖੇਤਾਂ ਦੀ ਸੈਰ ਵੀ ਕੀਤੀ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਧੂਰੀ ਵਿਖੇ ਪ੍ਰਿਅੰਕਾ ਗਾਂਧੀ ਨੂੰ ਖੇਤ ਦਾ ਗੇੜਾ ਮਰਵਾਇਆ ਗਿਆ। ਇਸ ਦੌਰਾਨ ਇਕ ਕਿਸਾਨ ਦੀ ਮੋਟਰ ‘ਤੇ ਪ੍ਰਿਅੰਕਾ ਗਾਂਧੀ ਨੇ ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ ਵੀ ਖਾਧਾ। ਇਸ ਤੋਂ ਇਲਾਵਾ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ।












