November 13, 2026, 7:53 pm
----------- Advertisement -----------
HomeNewsBreaking Newsਕਿਸਾਨਾਂ ਨੇ CM ਮਾਨ ਦੀ ਮਾਤਾ ਦੀ ਗੱਡੀ ਨੂੰ ਪਾਇਆ ਘੇਰਾ, ਕਾਫਲੇ...

ਕਿਸਾਨਾਂ ਨੇ CM ਮਾਨ ਦੀ ਮਾਤਾ ਦੀ ਗੱਡੀ ਨੂੰ ਪਾਇਆ ਘੇਰਾ, ਕਾਫਲੇ ਅੱਗੇ ਲਾ ਲਿਆ ਧਰਨਾ

Published on

----------- Advertisement -----------

ਮਾਨਸਾ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਕਾਫਲੇ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਕਾਰ ਅੱਗੇ ਧਰਨਾ ਲਾ ਦਿੱਤਾ। ਇਹ ਘਟਨਾ ਕਸਬਾ ਭੀਖੀ ਨੇੜੇ ਵਾਪਰੀ। ਕਿਸਾਨ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਜਾ ਰਹੇ ਸਨ।

ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੀ ਸਰਹੱਦ ’ਤੇ ਸਥਿਤ ਪਿੰਡ ਢੈਪਈ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਰੋਕਿਆ। ਇਸ ’ਤੇ ਕਿਸਾਨਾਂ ਨੇ ਉਥੇ ਧਰਨਾ ਲਾ ਦਿੱਤਾ। ਇਸ ਦੌਰਾਨ ਜਦੋਂ ਮੁੱਖ ਮੰਤਰੀ ਦੀ ਮਾਤਾ ਦਾ ਕਾਫਲਾ ਉੱਥੋਂ ਲੰਘ ਰਿਹਾ ਸੀ ਤਾਂ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਅੱਗੇ ਧਰਨਾ ਦਿੱਤਾ। ਕਿਸਾਨ ਆਗੂਆਂ ਮਹਿੰਦਰ ਸਿੰਘ ਅਤੇ ਹਰਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਕੇਂਦਰ ਸਰਕਾਰ ਦਾ ਸਾਥ ਦੇ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...