ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ਤੇ ਚੜ ਗਿਆ। ਸ਼ਖ਼ਸ ਨੇ ਪ੍ਰਸ਼ਾਸਨ ਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਗਾਏ ਹਨ।
ਪਤੀ ਦਾ ਕਹਿਣਾ ਹੈ ਕਿ ਉਸਦੀ ਪਤਨੀ ਨਸ਼ਾ ਛੁਡਾਊ ਕੇਂਦਰ ਦੇ ਮੈਨੇਜਰ ਨਾਲ ਫ਼ਰਾਰ ਹੋ ਗਈ ਅਤੇ ਉਸਨੇ ਕਈ ਵਾਰ ਪੁਲਿਸ ਕੋਲ਼ ਚੱਕਰ ਲਗਾਏ ਪਰ ਉਸਨੂੰ ਇਨਸਾਫ਼ ਨਹੀਂ ਮਿਲਿਆ।












