September 14, 2026, 11:41 am
----------- Advertisement -----------
HomeNewsBreaking Newsਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ,...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

Published on

----------- Advertisement -----------

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਕਰੀਬ ਇੱਕ ਦਰਜਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕਰੀਬ ਅੱਧੀ ਦਰਜਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸਕੂਲ ਵੈਨ ਦੀ ਹਾਲਤ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ਵੈਨ ਕਾਫ਼ੀ ਖ਼ਸਤਾ ਹਾਲਤ ਵਿੱਚ ਸੀ ਅਤੇ ਇਸ ਦੀ ਪਾਸਿੰਗ ਵੀ ਨਹੀਂ ਸੀ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸਕੂਲੀ ਵਾਹਨਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਜਾਣਕਾਰੀ ਅਨੁਸਾਰ ਉਕਤ ਸਕੂਲ ਦੀ ਵੈਨ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਜਾ ਰਹੀ ਸੀ। ਇਸ ਦੌਰਾਨ ਬਰੇਟਾ ਅਤੇ ਦਿਆਲਪੁਰਾ ਵਿਚਕਾਰ ਵੈਨ ਦੇ ਅੱਗੇ ਜਾ ਰਹੀ ਬੱਸ ਨੇ ਬ੍ਰੇਕ ਲਗਾ ਦਿੱਤੇ ਅਤੇ ਸਕੂਲ ਵੈਨ ਉਸ ਵਿੱਚ ਜਾ ਵੱਜੀ, ਜਿਸ ਵਿੱਚ ਇੱਕ ਬੱਚੇ ਦਾ ਹੱਥ ਟੁੱਟ ਗਿਆ ਅਤੇ ਹੋਰਨਾਂ ਬੱਚਿਆਂ ਦੇ ਸੱਟਾਂ ਲੱਗੀਆਂ। ਸਕੂਲ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਡਰਾਈਵਰੀ ਕਰਦੇ ਵੇਲੇ ਛੋਲੇ ਖਾ ਕੇ ਪਾਣੀ ਪੀਣ ਲਈ ਥੱਲਿਓਂ ਗਲਾਸ ਚੁੱਕਣ ਲੱਗਿਆ ਅਤੇ ਅਚਾਨਕ ਉਸ ਨੇ ਬੱਸ ਦੇ ਬ੍ਰੇਕ ਲਗਾ ਦਿੱਤੇ, ਜਿਸ ਕਰਕੇ ਪਿੱਛਿਓਂ ਆ ਰਹੀ ਉਨ੍ਹਾਂ ਦੇ ਸਕੂਲ ਦੀ ਵੈਨ ਬੱਸ ਵਿੱਚ ਜਾ ਵੱਜੀ। ਜਿਸ ਵਿੱਚ ਬੱਚਿਆਂ ਦੇ ਸੱਟਾਂ ਲੱਗੀਆਂ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਬੱਚਿਆਂ ਨੂੰ ਬਰੇਟਾ ਹਸਪਤਾਲ ਤੋਂ ਬਾਅਦ ਮਾਨਸਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਤੇ ਪੁਲੀਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...