November 16, 2026, 6:08 pm
----------- Advertisement -----------
HomeNewsBreaking Newsਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਭਲਕੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਭਲਕੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ

Published on

----------- Advertisement -----------

 ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੱਸ ਕਰਮਚਾਰੀਆਂ ਨੇ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਪੱਕੇ ਤੌਰ ‘ਤੇ ਰੱਦ ਕਰਵਾਉਣ ਲਈ ਸ਼ੁੱਕਰਵਾਰ ਨੂੰ ਮੁੜ ਕੌਮੀ ਸ਼ਾਹਰਾਹਾਂ (ਨੈਸ਼ਨਲ ਹਾਈਵੇਅਜ਼) ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਲਿਆ ਗਿਆ ਹੈ, ਜੋ ਇਸ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਆਰਜ਼ੀ ਕਰਮਚਾਰੀਆਂ ਦੇ ਆਗੂਆਂ ਨੇ ਦੱਸਿਆ ਕਿ ਉਹ ਕਈ ਵਾਰ ਸਰਕਾਰ ਨਾਲ ਗੱਲਬਾਤ ਕਰ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਲਾਰਾ-ਲੱਪਾ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਦੀ ਕੋਸ਼ਿਸ਼ ਕੀਤੀ, ਸਰਕਾਰ ਨੇ ਟੈਂਡਰ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਬਜਾਏ, ਸਿਰਫ਼ ਮੁਲਤਵੀ ਕਰਨ ਦਾ ਭਰੋਸਾ ਦਿੱਤਾ।

ਕਰਮਚਾਰੀ ਆਗੂ ਚੰਨ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਉਨ੍ਹਾਂ ਨੇ ਕੌਮੀ ਰਾਜਮਾਰਗਾਂ ’ਤੇ ਜਾਮ ਲਾਉਣ ਦਾ ਪੱਕਾ ਇਰਾਦਾ ਕਰ ਲਿਆ ਹੈ। ਉਨ੍ਹਾਂ ਸਰਕਾਰ ਨੂੰ 31 ਅਕਤੂਬਰ ਦੁਪਹਿਰ 12:00 ਵਜੇ ਤੱਕ ਟੈਂਡਰ ਰੱਦ ਕਰਨ ਲਈ ਆਖ਼ਰੀ ਚੇਤਾਵਨੀ (ਅਲਟੀਮੇਟਮ) ਦਿੱਤਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਉਨ੍ਹਾਂ ਦੀ ਮੰਗ ਨਾ ਮੰਨੀ, ਤਾਂ ਉਹ ਹਰ ਹੀਲੇ ਸ਼ਾਹਰਾਹਾਂ ਨੂੰ ਜਾਮ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਵੀ ਰੋਡਵੇਜ਼ ਕਰਮਚਾਰੀਆਂ ਨੇ ਕੌਮੀ ਸ਼ਾਹਰਾਹਾਂ ਨੂੰ ਜਾਮ ਕਰਨ ਦਾ ਸੱਦਾ ਦਿੱਤਾ ਸੀ। ਉਸ ਸਮੇਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਾਮ ਲੱਗ ਵੀ ਗਏ ਸਨ, ਪਰ ਜਲੰਧਰ ਸਮੇਤ ਕੁਝ ਥਾਵਾਂ ’ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸਰਕਾਰੀ ਹੁਕਮ ਦੇ ਕੇ ਵਿਰੋਧ ਪ੍ਰਦਰਸ਼ਨ ਰੋਕਣ ਲਈ ਮਨਾ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...