November 17, 2026, 2:16 pm
----------- Advertisement -----------
HomeNewsEducationPSEB BOARD EXAMS: 12ਵੀਂ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ, 3.16 ਲੱਖ ਵਿਦਿਆਰਥੀ...

PSEB BOARD EXAMS: 12ਵੀਂ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ, 3.16 ਲੱਖ ਵਿਦਿਆਰਥੀ ਦੇਣਗੇ ਪੇਪਰ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 3.16 ਲੱਖ ਵਿਦਿਆਰਥੀ ਪ੍ਰੀਖਿਆਵਾਂ ‘ਚ ਬੈਠਣਗੇ। ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆਵਾਂ ਨੂੰ ਚੈਕਿੰਗ ਮੁਕਤ ਕਰਨ ਲਈ ਬੋਰਡ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ਅੰਦਰ ਮੋਬਾਈਲ ਅਤੇ ਹੋਰ ਸਮਾਨ ਲੈ ਕੇ ਜਾਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਜੇਕਰ ਕੋਈ ਨਕਲ ਕਰਦਾ ਫੜਿਆ ਗਿਆ ਤਾਂ ਬੋਰਡ ਦੀ ਜਾਂਚ ਟੀਮ ਵੀਡੀਓ ਬਣਾਵੇਗੀ।

ਕੇਂਦਰ ਇੰਚਾਰਜ ਤੋਂ ਲੈ ਕੇ ਸਾਰਿਆਂ ਦੇ ਬਿਆਨ ਲਏ ਜਾਣਗੇ। PSEB ਵੱਲੋਂ ਪ੍ਰੀਖਿਆ ਲਈ ਸੂਬੇ ਭਰ ਵਿੱਚ 2215 ਪ੍ਰੀਖਿਆ ਕੇਂਦਰ ਬਣਾਏ ਗਏ ਹਨ।ਬੋਰਡ ਵੱਲੋਂ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਦੀ ਸ਼ਨਾਖਤ ਕੀਤੀ ਗਈ ਹੈ, ਬੋਰਡ ਵੱਲੋਂ ਇਨ੍ਹਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ। ਸਾਰੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ-144 ਲਾਗੂ ਰਹੇਗੀ। ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਪ੍ਰਿੰਸੀਪਲਾਂ, ਅਧਿਕਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਵੀ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਲਈ ਤਾਇਨਾਤ ਕੀਤਾ ਗਿਆ ਹੈ। ਬੋਰਡ ਨੇ ਸਾਰਿਆਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

ਸੋਮਵਾਰ ਨੂੰ 12ਵੀਂ ਜਮਾਤ ਦਾ ਜਨਰਲ ਪੰਜਾਬੀ ਦਾ ਪੇਪਰ ਹੋਵੇਗਾ। ਪ੍ਰੀਖਿਆ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ। ਵਿਦਿਆਰਥੀਆਂ ਨੂੰ OMR ਸ਼ੀਟ ਭਰਨ ਲਈ ਵਾਧੂ 15 ਮਿੰਟ ਦਿੱਤੇ ਜਾਣਗੇ। ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਵੇਗੀ। ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਪ੍ਰੀਖਿਆ ਲਈ ਕੰਟਰੋਲ ਰੂਮ ਦੇ 0172-5227136 ‘ਤੇ ਸੰਪਰਕ ਕਰਨਾ ਹੋਵੇਗਾ। ਇਸ ਤੋਂ ਇਲਾਵਾ controllerpseb@gmail.com ‘ਤੇ ਵੀ ਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...